ਹਿਊਸਟਨ - ਅਮਰੀਕਾ ਦੇ ਟੈਕਸਾਸ ’ਚ ਸ਼ਨੀਵਾਰ ਨੂੰ ਇਕ ਵਿਅਕਤੀ ਨੇ ਲੋਕਾਂ ’ਤੇ ਅੰਨੇਵਾਹ ਗੋਲੀਆਂ ਚਲਾਈਆਂ, ਜਿਸ ’ਚ ਘਟੋਂ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਜ਼ਖਮੀ ਹੋ ਗਏ। ਟੈਕਸਾਸ ’ਚ ਇਕ ਮਹੀਨੇ ’ਚ ਗੋਲੀਬਾਰੀ ਦੀ ਇਹ ਦੂਜੀ ਘਟਨਾ ਹੈ। ਪੁਲਸ ਨੇ ਦੱਸਿਆ ਕਿ ਘਟਨਾ ਓਡੇਸਾ ਅਤੇ ਉਸ ਦੇ ਨੇੜੇ ਮਿਡਲੈਂਡ ਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਹਮਲਾਵਰ ਦਾ ਪਿੱਛਾ ਕੀਤਾ ਅਤੇ ਸਿਨਰਜੀ ਥੀਏਟਰ ਕੋਲ ਉਸ ਨੂੰ ਢੇਰ ਕਰ ਦਿੱਤਾ। ਪੁਲਸ ਨੇ ਹਮਲਾਵਰ ਦੀ ਪਛਾਣ ਅਤੇ ਉਸ ਦੇ ਨਾਂ ਬਾਰੇ ’ਚ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਗੋਲੀਬਾਰੀ ਦੀ ਇਹ ਘਟਨਾ ਸਥਾਨਕ ਸਮੇਂ ਮੁਤਾਬਕ ਸ਼ਾਮ 3 ਵਜੇ ਦੀ ਹੈ।
ਸਥਾਨਕ ਮੀਡੀਆ ਨੇ ਓਡੇਸਾ ਪੁਲਸ ਵਿਭਾਗ ਦੇ ਪ੍ਰਮੁੱਖ ਮਾਇਕਲ ਗੇਰਕੇ ਦੇ ਹਵਾਲੇ ਤੋਂ ਦੱਸਿਆ ਕਿ ਹਮਲਾਵਰ ਦੀ ਉਮਰ 30 ਸਾਲ ਦੇ ਨੇੜੇ-ਤੇੜੇ ਸੀ ਅਤੇ ਜਦੋਂ ਟੈ੍ਰਫਿਕ ਪੁਲਸ ਦੇ ਅਧਿਕਾਰੀਆਂ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਅਧਿਕਾਰੀ ’ਤੇ ਗੋਲੀਆਂ ਚਲਾਈਆਂ ਅਤੇ ਇਸ ਤੋਂ ਬਾਅਦ ਲੋਕਾਂ ’ਤੇ ਅੰਨੇਵਾਹ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਹਮਲਾਵਰ ਨੇ ਕਈ ਸਥਾਨਾਂ ’ਤੇ ਲੋਕਾਂ ’ਤੇ ਗੋਲੀਆਂ ਚਲਾਈਆਂ। ਕੁਝ ਦੇਰ ਬਾਅਦ ਉਸ ਨੇ ਆਪਣੀ ਕਾਰ ਛੱਡ ਦਿੱਤੀ ਅਤੇ ਡਾਕ ਸੇਵਾ ਦੇ ਇਕ ਵਾਹਨ ’ਤੇ ਕਬਜ਼ਾ ਕਰ ਲਿਆ ਅਤੇ ਉਸ ’ਚੋਂ ਗੋਲੀਆਂ ਚਲਾਉਦਾ ਰਿਹਾ। ਹਸਪਤਾਲ ਅਤੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 20 ਲੋਕ ਜ਼ਖਮੀ ਹੋ ਗਏ। ਇਨ੍ਹਾਂ ’ਚ 17 ਮਹੀਨੇ ਦੀ ਲੜਕੀ ਅਤੇ 3 ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਸ਼ਾਮਲ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਖਿਆ ਕਿ ਗੋਲੀਬਾਰੀ ਦੀ ਇਸ ਭਿਆਨਕ ਘਟਨਾ ਨਾਲ ਨਜਿੱਠਣ ਲਈ ਪੁਲਸ ਅਤੇ ਉਥੇ ਸਭ ਤੋਂ ਪਹਿਲਾਂ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਵੀਟ ਕੀਤਾ ਕਿ ਬੇਹੱਦ ਮੁਸ਼ਕਿਲ ਅਤੇ ਦੁਖ ਭਰੀ ਸਥਿਤੀ।
ਹਾਂਗਕਾਂਗ ’ਚ ਪੁਲਸ ਅਤੇ ਪ੍ਰਦਰਸ਼ਨਕਾਰੀਆਂ ’ਚ ਝੜਪਾਂ, 31 ਜ਼ਖਮੀ 5 ਲੋਕਾਂ ਦੀ ਹਾਲਤ ਗੰਭੀਰ
NEXT STORY