ਪਾਰੁਨ — ਪੂਰਬੀ ਅਫਗਾਨਿਸਤਾਨ ਦੇ ਨੂਰਿਸਤਾਨ ਸੂਬੇ 'ਚ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਇਕ ਸਥਾਨਕ ਅਧਿਕਾਰੀ ਨੇ ਦਿੱਤੀ ਹੈ।
ਸਿਨਹੂਆ ਨਿਊਜ਼ ਏਜੰਸੀ ਨੇ ਸੂਬਾਈ ਪੁਲਸ ਦੇ ਬੁਲਾਰੇ ਗੁਲਾਮ ਰਹਿਮਾਨ ਹੈਦਰੀ ਦੇ ਹਵਾਲੇ ਨਾਲ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਸੂਬੇ ਦੇ ਦੁਆਬ ਜ਼ਿਲ੍ਹੇ 'ਚ ਕਾਰ ਸੜਕ ਤੋਂ ਹੇਠਾਂ ਖੱਡ 'ਚ ਡਿੱਗਣ ਤੋਂ ਬਾਅਦ ਵਾਪਰੀ, ਜਿਸ 'ਚ 7 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ।
ਹੈਦਰੀ ਨੇ ਦੱਸਿਆ ਕਿ ਜ਼ਖਮੀਆਂ, ਜਿਨ੍ਹਾਂ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ, ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਫਗਾਨਿਸਤਾਨ ਵਿੱਚ ਭੀੜ-ਭੜੱਕੇ ਵਾਲੀਆਂ ਸੜਕਾਂ 'ਤੇ ਲਾਪਰਵਾਹੀ ਨਾਲ ਡਰਾਈਵਿੰਗ, ਓਵਰਸਪੀਡਿੰਗ, ਓਵਰਲੋਡਿੰਗ ਅਤੇ ਖਰਾਬ ਹਾਈਵੇਅ 'ਤੇ ਟ੍ਰੈਫਿਕ ਸੰਕੇਤਾਂ ਦੀ ਘਾਟ ਕਾਰਨ ਸੜਕ ਹਾਦਸੇ ਅਕਸਰ ਵਾਪਰਦੇ ਹਨ।
ਚੋਰੀ ਦੀ ਕਾਰ ਚਲਾਉਂਦਾ ਫੜਿਆ ਗਿਆ 10 ਸਾਲ ਦਾ ਬੱਚਾ, ਸੱਚ ਜਾਣ ਪੁਲਸ ਦੇ ਵੀ ਉੱਡੇ ਹੋਸ਼
NEXT STORY