ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਪੰਜਗੁਰ ਜ਼ਿਲ੍ਹੇ ਵਿੱਚ ਇੱਕ ਵਾਹਨ ਨੇੜੇ ਹੋਏ ਬੰਬ ਧਮਾਕੇ ਵਿੱਚ ਸਥਾਨਕ ਸਿਆਸਤਦਾਨ, ਸਰਕਾਰੀ ਅਧਿਕਾਰੀਆਂ ਅਤੇ ਪੁਲਸ ਸਮੇਤ ਘੱਟੋ-ਘੱਟ 7 ਲੋਕ ਮਾਰੇ ਗਏ। ਪੰਜਗੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਜਦ ਸੋਮਰੋ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਸੋਮਵਾਰ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਯੂਨੀਅਨ ਕੌਂਸਲ ਦੇ ਪ੍ਰਧਾਨ ਅਤੇ ਹੋਰਾਂ ਲੋਕਾਂ ਦੀਆਂ ਗੱਡੀਆਂ ਸੜਕ ਕਿਨਾਰੇ ਰੱਖੇ ਬੰਬ ਦੀ ਲਪੇਟ ਵਿਚ ਆ ਗਈਆਂ।
ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਨੌਜਵਾਨ ਉਪਰੋਂ ਲੰਘੀਆਂ 14 ਕਾਰਾਂ, ਮਾਂ ਨਾਲ ਮੋਬਾਇਲ 'ਤੇ ਗੱਲ ਕਰਦਿਆਂ ਵਾਪਰਿਆ ਭਾਣਾ
ਪੁਲਸ ਨੇ ਦੱਸਿਆ ਕਿ ਬੰਬ ਨੂੰ ਰਿਮੋਟ ਕੰਟਰੋਲ ਰਾਹੀਂ ਵਿਸਫੋਟ ਕੀਤਾ ਗਿਆ ਅਤੇ ਧਮਾਕੇ ਵਿੱਚ ਗੱਡੀਆਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ। ਪੁਲਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਕਿਸੇ ਵੀ ਸਮੂਹ ਜਾਂ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ, ਘਰ ਨੂੰ ਅੱਗ ਲੱਗਣ ਕਾਰਨ ਪਿਤਾ ਸਮੇਤ 5 ਬੱਚਿਆਂ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਜਬ-ਗਜ਼ਬ : 90 ਪੋਤੇ-ਪੋਤੀਆਂ ਵਾਲੇ 'ਦਾਦਾ' ਨੇ 95 ਸਾਲ ਦੀ ਉਮਰ ’ਚ ਧੂਮਧਾਮ ਨਾਲ ਕਰਵਾਇਆ ਦੂਜਾ ਵਿਆਹ
NEXT STORY