ਪੇਸ਼ਾਵਰ (ਭਾਸ਼ਾ) - ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸੁਰੱਖਿਆ ਬਲਾਂ 'ਤੇ ਹੋਏ ਦੋ ਵੱਖ-ਵੱਖ ਅੱਤਵਾਦੀ ਹਮਲਿਆਂ ਵਿਚ ਘੱਟੋ-ਘੱਟ 7 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ ਦੋ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾ ਹਮਲਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਹਸਨ ਖੇਲ 'ਚ ਸ਼ਨੀਵਾਰ ਨੂੰ ਕੀਤਾ ਗਿਆ।
ਇਹ ਵੀ ਪੜ੍ਹੋ : ਅਮਰੀਕਾ 'ਚ ਕਾਰੋਬਾਰ ਕਰਦਾ ਮਨੀਸ਼ 21 ਸਾਲ ਬਾਅਦ ਖਾਲ੍ਹੀ ਹੱਥ ਪਰਤੇਗਾ ਭਾਰਤ, ਪ੍ਰੇਮਿਕਾ ਦੀ ਸ਼ਿਕਾਇਤ ਨੇ ਬਦਲੀ ਜ਼ਿੰਦਗੀ
ਅੱਤਵਾਦੀਆਂ ਨੇ ਬੰਬ ਨਿਰੋਧਕ ਯੂਨਿਟ ਨੂੰ ਨਿਸ਼ਾਨਾ ਬਣਾ ਕੇ ਧਮਾਕੇ ਨੂੰ ਅੰਜਾਮ ਦਿੱਤਾ, ਜਿਸ ਵਿੱਚ ਪੰਜ ਸੁਰੱਖਿਆ ਮੁਲਾਜ਼ਮ ਮਾਰੇ ਗਏ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪਾਕਿਸਤਾਨੀ ਅਖਬਾਰ 'ਡਾਨ' ਨੇ ਇਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਧਮਾਕੇ ਤੋਂ ਤੁਰੰਤ ਬਾਅਦ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਕ ਹੋਰ ਘਟਨਾ ਵਿਚ, ਅੱਤਵਾਦੀਆਂ ਨੇ ਸ਼ਨੀਵਾਰ ਨੂੰ ਉਸੇ ਜ਼ਿਲ੍ਹੇ ਦੇ ਸੀਮਨ ਖੇਤਰ ਵਿਚ ਇਕ ਸੁਰੱਖਿਆ ਚੌਕੀ 'ਤੇ ਹਮਲਾ ਕੀਤਾ, ਜਿਸ ਵਿਚ ਦੋ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪਾਕਿਸਤਾਨ 'ਚ ਸੁਲਗੀ ਬਗਾਵਤ ਦੀ ਅੱਗ, ਪ੍ਰਦਰਸ਼ਨਕਾਰੀਆਂ ਨੇ ਕੀਤੀ ਭੰਨਤੋੜ, ਲਹਿਰਾਇਆ ਤਿਰੰਗਾ(Video)
ਉਨ੍ਹਾਂ ਦੱਸਿਆ ਕਿ ਸੁਰੱਖਿਆ ਕਰਮੀਆਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਵਾਈ ਜਹਾਜ਼ ਰਾਹੀਂ ਬੰਨੂ ਦੇ ਹਸਪਤਾਲ ਪਹੁੰਚਾਇਆ ਗਿਆ ਹੈ। ਹਮਲੇ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਇਨ੍ਹਾਂ ਦੋਹਾਂ ਹਮਲਿਆਂ ਤੋਂ ਪਹਿਲਾਂ 8 ਮਈ ਨੂੰ ਅਣਪਛਾਤੇ ਅੱਤਵਾਦੀਆਂ ਨੇ ਉੱਤਰੀ ਵਜ਼ੀਰਿਸਤਾਨ ਜ਼ਿਲੇ ਦੇ ਸ਼ੇਵਾ 'ਚ ਸਥਿਤ ਇਕ ਨਿੱਜੀ ਸਕੂਲ ਦੇ ਇਕ ਹਿੱਸੇ 'ਤੇ ਵੀ ਬੰਬ ਸੁੱਟਿਆ ਸੀ।
ਇਹ ਵੀ ਪੜ੍ਹੋ : ਤੇਲ ਕੰਪਨੀਆਂ ਨੂੰ 82000 ਕਰੋੜ ਰੁਪਏ ਦਾ ਰਿਕਾਰਡ ਮੁਨਾਫਾ, 6 ਸਾਲਾਂ 'ਚ ਰੈਵੇਨਿਊ ਹੋਇਆ ਦੁੱਗਣਾ
ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਪਹਿਲਾਂ ਚੌਕੀਦਾਰ 'ਤੇ ਤਸ਼ੱਦਦ ਕੀਤਾ ਅਤੇ ਬਾਅਦ 'ਚ ਸਕੂਲ ਦੇ ਦੋ ਕਮਰਿਆਂ ਨੂੰ ਉਡਾ ਦਿੱਤਾ। ਪਿਛਲੇ ਸਾਲ ਮਈ ਵਿੱਚ ਵੀ ਇਸ ਤਰ੍ਹਾਂ ਦੇ ਹਮਲੇ ਕੀਤੇ ਗਏ ਸਨ। ਅੱਤਵਾਦੀਆਂ ਨੇ ਮਿਰਾਲੀ 'ਚ ਲੜਕੀਆਂ ਦੇ ਦੋ ਸਰਕਾਰੀ ਸਕੂਲਾਂ ਨੂੰ ਉਡਾ ਦਿੱਤਾ ਸੀ ਪਰ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਇਹ ਵੀ ਪੜ੍ਹੋ : ਅਮਰੀਕਾ : ਨਸ਼ੇ ਚ’ ਗੱਡੀ ਚਲਾ ਰਹੀ ਗੁਜਰਾਤੀ ਔਰਤ ਨਾਲ ਹੋਏ ਹਾਦਸੇ ਚ’ ਇੱਕ ਨੋਜਵਾਨ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਜ਼ਾ 'ਤੇ ਇਜ਼ਰਾਈਲੀ ਹਵਾਈ ਹਮਲਾ, ਦੋ ਡਾਕਟਰਾਂ ਦੀ ਮੌਤ
NEXT STORY