ਪੇਸ਼ਾਵਰ — ਪਾਕਿਸਤਾਨ ਦੇ ਹਿੰਸਾ ਪ੍ਰਭਾਵਿਤ ਖੈਬਰ ਪਖਤੂਨਖਵਾ ਸੂਬੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ 7 ਅੱਤਵਾਦੀ ਮਾਰੇ ਗਏ। ਪਾਕਿਸਤਾਨੀ ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਦੇ ਮੀਡੀਆ ਵਿੰਗ 'ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼' (ਆਈ.ਐਸ.ਪੀ.ਆਰ.) ਨੇ ਇੱਕ ਬਿਆਨ ਵਿੱਚ ਕਿਹਾ ਕਿ ਕੁਰੱਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕੀਤੀ ਗਈ ਸੀ। ਇਸ ਵਿਚ ਕਿਹਾ ਗਿਆ ਹੈ ਕਿ ਸੁਰੱਖਿਆ ਬਲਾਂ ਨੇ ਟੀ.ਟੀ.ਪੀ. ਦੇ ਸੱਤ ਅੱਤਵਾਦੀਆਂ ਨੂੰ ਮਾਰ ਦਿੱਤਾ, ਜਦਕਿ ਪੰਜ ਅੱਤਵਾਦੀ ਜ਼ਖਮੀ ਹੋ ਗਏ। ਬਿਆਨ ਦੇ ਅਨੁਸਾਰ, "ਖਵਾਰੀਜ਼ (ਅੱਤਵਾਦੀ) ਦੇ ਛੁਪਣਗਾਹ ਦਾ ਵੀ ਪਰਦਾਫਾਸ਼ ਕੀਤਾ ਗਿਆ ਅਤੇ ਉੱਥੋਂ ਵੱਡੀ ਗਿਣਤੀ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਬਰਾਮਦ ਕੀਤੇ ਗਏ।"
ਲੰਡਨ 'ਚ ਸੈਂਕੜੇ ਲੋਕਾਂ ਨੇ ਮਨਾਇਆ ਭਾਰਤ ਦਾ ਸੁਤੰਤਰਤਾ ਦਿਵਸ
NEXT STORY