ਬ੍ਰਸੇਲਜ਼ (ਵਾਰਤਾ) : ਬੈਲਜੀਅਮ ਵਿਚ ਪੁਲਸ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਈਆਂ ਗਈਆਂ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਰੀਬ 70 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਅਧਿਕਾਰੀਆਂ ਮੁਤਾਬਕ ਬੇਲਜੀਅਮ ਦੀ ਰਾਜਧਾਨੀ ਬ੍ਰਸੇਲਜ਼ ਵਿਚ ਕਰੀਬ 50,000 ਲੋਕਾਂ ਨੇ ਐਤਵਾਰ ਨੂੰ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਬਰੈਂਪਟਨ ’ਚ ਇਕ ਘਰ ’ਚ ਲੱਗੀ ਭਿਆਨਕ ਅੱਗ, 3 ਬੱਚਿਆਂ ਦੀ ਦਰਦਨਾਕ ਮੌਤ
ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਪੁਲਸ ’ਤੇ ਕੂੜੇਦਾਨ, ਬੈਰੀਅਰ ਅਤੇ ਹੋਰ ਪ੍ਰੋਜੈਕਟਾਈਲ ਸੁੱਟਣੇ ਸ਼ੁਰੂ ਕਰ ਦਿੱਤੇ। ਇਸ ਦੇ ਬਾਅਦ ਹਿੰਸਕ ਝੜਪਾਂ ਦਰਮਿਆਨ ਪੁਲਸ ਕਰਮੀਆਂ ਨੂੰ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਇਸ ਦੌਰਾਨ ਪੁਲਸ ਨੇ ਕਰੀਬ 70 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ 12 ਬਦਮਾਸ਼ਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਸਮਾਚਾਰ ਏਜੰਸੀ ਬੇਲਗਾ ਨੇ ਬੈਲਜੀਅਮ ਵਿਚ ਪ੍ਰਧਾਨ ਮੰਤਰੀ ਅਲੈਕਜ਼ੈਂਡਰ ਡੀ ਕਰੂ ਦੇ ਹਵਾਲੇ ਤੋਂ ਐਤਵਾਰ ਨੂੰ ਆਪਣੀ ਰਿਪੋਰਟ ਵਿਚ ਕਿਹਾ, ‘ਸਾਡਾ ਸਮਾਜ ਕਦੇ ਵੀ ਅੰਨ੍ਹੀ ਹਿੰਸਾ ਨੂੰ ਸਵੀਕਾਰ ਨਹੀਂ ਕਰੇਗਾ।’
ਇਹ ਵੀ ਪੜ੍ਹੋ: 11 ਸਾਲਾ ਬੱਚੀ ਵੱਲੋਂ ਖ਼ੁਦਕੁਸ਼ੀ ਕਰਨ ਮਗਰੋਂ ਮਾਂ ਨੇ ਇੰਸਟਾਗ੍ਰਾਮ ਅਤੇ ਸਨੈਪਚੈਟ ਕੰਪਨੀਆਂ ਖ਼ਿਲਾਫ਼ ਕੀਤਾ ਮੁਕੱਦਮਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਯੂਕ੍ਰੇਨ ਦੀ ਸਰਕਾਰ ਨੂੰ ਬਲਦਣਾ ਚਾਹੁੰਦੈ ਰੂਸ : ਬ੍ਰਿਟੇਨ
NEXT STORY