ਟੋਰਾਂਟੋ (ਏ. ਐੱਨ. ਆਈ.)- ਕੈਨੇਡਾ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਅਪੀਲ ’ਤੇ 700 ਭਾਰਤੀ ਵਿਦਿਆਰਥੀਆਂ ਨੂੰ ਜਬਰੀ ਵਾਪਸ ਭੇਜਣ ਦੇ ਫ਼ੈਸਲੇ ਨੂੰ ਰੋਕ ਲਿਆ ਹੈ। ਸਾਹਨੀ ਵਿਸ਼ਵ ਪੰਜਾਬੀ ਸੰਗਠਨ ਦੇ ਕੌਮਾਂਤਰੀ ਪ੍ਰਧਾਨ ਵੀ ਹਨ। ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਭਾਰਤੀ ਹਾਈ ਕਮਿਸ਼ਨ ਅਤੇ ਉਨ੍ਹਾਂ ਦੀ ਅਪੀਲ ’ਤੇ ਕੈਨੇਡਾ ਸਰਕਾਰ ਨੇ 700 ਵਿਦਿਆਰਥੀਆਂ ਨੂੰ ਜਬਰੀ ਵਾਪਸ ਭੇਜਣ ਦੇ ਫ਼ੈਸਲੇ ਨੂੰ ਅਸਥਾਈ ਤੌਰ ’ਤੇ ਰੋਕਣ ਦਾ ਫ਼ੈਸਲਾ ਕੀਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਨੇ ਜਾਰੀ ਕੀਤਾ ਐਕਸਪ੍ਰੈਸ ਐਂਟਰੀ ਡਰਾਅ, ਕਿਸਾਨਾਂ ਸਣੇ ਕਈ ਖੇਤਰਾਂ ਦੇ ਮਾਹਿਰਾਂ ਲਈ ਵੱਡਾ ਮੌਕਾ
ਉਨ੍ਹਾਂ ਦੱਸਿਆ ਕਿ ਅਸੀਂ ਕੈਨੇਡਾ ਸਰਕਾਰ ਨੂੰ ਲਿਖਿਆ ਅਤੇ ਸਮਝਾਇਆ ਕਿ ਇਨ੍ਹਾਂ ਵਿਦਿਆਰਥੀਆਂ ਨੇ ਕੋਈ ਜਾਲਸਾਜ਼ੀ ਜਾਂ ਧੋਖਾਦੇਹੀ ਨਹੀਂ ਕੀਤੀ ਹੈ। ਉਹ ਖ਼ੁਦ ਧੋਖੇ ਦੇ ਸ਼ਿਕਾਰ ਹਨ, ਕਿਉਂਕਿ ਕੁਝ ਗੈਰ-ਕਾਨੂੰਨੀ ਏਜੰਟਾਂ ਨੇ ਨਕਲੀ ਦਾਖਲਾ ਪੱਤਰ ਅਤੇ ਭੁਗਤਾਨ ਦੀਆਂ ਰਸੀਦਾਂ ਜਾਰੀ ਕੀਤੀਆਂ ਹਨ। ਵੀਜ਼ਾ ਵੀ ਬਿਨਾਂ ਕਿਸੇ ਜਾਂਚ ਦੇ ਲਗਵਾ ਦਿੱਤੇ ਗਏ। ਫਿਰ ਜਦੋਂ ਬੱਚੇ ਉੱਥੇ ਪੁੱਜੇ ਤਾਂ ਇਮੀਗ੍ਰੇਸ਼ਨ ਵਿਭਾਗ ਨੇ ਵੀ ਉਨ੍ਹਾਂ ਨੂੰ ਦਾਖਲੇ ਦੀ ਆਗਿਆ ਦੇ ਦਿੱਤੀ। ਸਾਹਨੀ ਨੇ ਇਹ ਵੀ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਇਕ ਜਾਂਚ ਕਮੇਟੀ ਵੀ ਗਠਿਤ ਕੀਤੀ ਜਾਵੇਗੀ। ਪੰਜਾਬ ਐੱਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਸੰਜੈ ਕੁਮਾਰ ਵਰਮਾ ਅਤੇ ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਜਬਰੀ ਕੱਢੇ ਜਾਣ ਦਾ ਸਾਹਮਣਾ ਕਰ ਰਹੇ 700 ਵਿਦਿਆਰਥੀਆਂ ਦੇ ਮੁੱਦੇ ਨੂੰ ਹੱਲ ਕਰਨ ਲਈ ਕਿਹਾ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ 'ਚ ਭਾਰੀ ਮੀਂਹ ਤੇ ਤੂਫਾਨ ਦਾ ਕਹਿਰ, 28 ਲੋਕਾਂ ਦੀ ਮੌਤ, 140 ਤੋਂ ਵੱਧ ਜ਼ਖਮੀ
NEXT STORY