ਕਾਠਮੰਡੂ-ਨੇਪਾਲ 'ਚ ਕੋਵਿਡ-19 ਦੇ 710 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਦੇਸ਼ 'ਚ ਇਨਫੈਕਸ਼ਨ ਦੇ ਕੁੱਲ ਮਾਮਲੇ 2,53,184 ਹੋ ਗਏ ਹਨ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ 'ਚ ਪਿਛਲੇ 24 ਘੰਟਿਆਂ 'ਚ 4,780 ਨਮੂਨਿਆਂ ਦੀ ਜਾਂਚ ਕੀਤੀ ਗਈ। ਮੰਤਰਾਲਾ ਮੁਤਾਬਕ ਇਸ ਮਿਆਦ 'ਚ ਬੀਮਾਰੀ ਕਾਰਣ 12 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ ਜਿਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 1,777 ਹੋ ਗਈ।
ਇਹ ਵੀ ਪੜ੍ਹੋ -ਚੀਨ 'ਚ ਸਰਦੀਆਂ 'ਚ ਸ਼ੁਰੂ ਹੋਵੇਗਾ ਕੋਰੋਨਾ ਟੀਕਾਕਰਣ
ਦੇਸ਼ 'ਚ ਇਸ ਸਮੇਂ 8,840 ਲੋਕ ਇਲਾਜ ਅਧੀਨ ਹਨ। ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਵੀ ਨੇਪਾਲ 'ਚ 5,706 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ ਜਿਨ੍ਹਾਂ 'ਚੋਂ 782 ਦੀ ਇਨਫੈਕਸ਼ਨ ਦੀ ਪੁਸ਼ਟੀ ਹੋਈ ਸੀ ਅਤੇ 16 ਲੋਕਾਂ ਨੇ ਦਮ ਤੋੜਿਆ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਘਟੋ-ਘੱਟ 1,175 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 2,42,567 ਹੋ ਗਈ ਹੈ।
ਇਹ ਵੀ ਪੜ੍ਹੋ -ਚੀਨ 'ਚ ਮਿਲਿਆ 3500 ਸਾਲ ਪੁਰਾਣਾ ਸੂਰਜ ਮੰਦਰ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
WHO ਵੱਲੋਂ ਚਿਤਾਵਨੀ, ਜਾਦੂ ਦੀ ਗੋਲੀ ਨਹੀਂ ਟੀਕਾ, ਲੰਮੀ ਚੱਲੇਗੀ ਮਹਾਮਾਰੀ
NEXT STORY