ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਇਨਫੈਕਸ਼ਨ ਦੇ 733 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐਨ.ਸੀ.ਓ.ਸੀ.) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਐਨ.ਸੀ.ਓ.ਸੀ. ਮੁਤਾਬਕ ਦੇਸ਼ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,273,078 ਹੋ ਗਈ ਹੈ। ਇਸ ਦੌਰਾਨ ਮਹਾਮਾਰੀ ਦੀ ਚਪੇਟ 'ਚ ਆ ਕੇ 11 ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 28,449 ਹੋ ਗਈ ਹੈ। ਇਨ੍ਹਾਂ ਵਿੱਚੋਂ 1402 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪੜ੍ਹੋ ਇਹ ਅਹਿਮ ਖਬਰ- ਸ਼ਖਸ ਦੀ ਚਮਕੀ ਕਿਸਮਤ, ਇਕੱਠੀਆਂ ਜਿੱਤੀਆਂ 20 ਲਾਟਰੀਆਂ
ਐਨ.ਸੀ.ਓ.ਸੀ. ਮੁਤਾਬਕ, ਪਿਛਲੇ 24 ਹਫ਼ਤਿਆਂ ਵਿੱਚ 594 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਇਸ ਦੇ ਨਾਲ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1,221,535 ਤੱਕ ਪਹੁੰਚ ਗਈ ਹੈ। ਦੇਸ਼ ਦਾ ਦੱਖਣੀ ਸਿੰਧ ਸੂਬਾ 469,960 ਕੇਸਾਂ ਨਾਲ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹੈ, ਇਸ ਤੋਂ ਬਾਅਦ 440,139 ਕੇਸਾਂ ਨਾਲ ਪੂਰਬੀ ਪੰਜਾਬ ਸੂਬਾ ਹੈ।
ਪੜ੍ਹੋ ਇਹ ਅਹਿਮ ਖਬਰ - ਆਸਟ੍ਰੇਲੀਆਈ ਰਾਜ ਵਿਕਟੋਰੀਆ 'ਚ 80% ਲੋਕਾਂ ਦਾ ਹੋਇਆ ਟੀਕਾਕਰਨ
ਪਾਕਿਸਤਾਨ 'ਚ ਯਾਤਰੀ ਵੈਨ ਹਾਦਸੇ ਦੀ ਸ਼ਿਕਾਰ, 4 ਲੋਕਾਂ ਦੀ ਮੌਤ ਤੇ 9 ਜ਼ਖਮੀ
NEXT STORY