ਇਸਲਾਮਾਬਾਦ - ਪਾਕਿਸਤਾਨ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਨਵੇਂ ਸਵਰੂਪ ਓਮੀਕਰੋਨ ਦੇ ਕੁਲ 75 ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਕੋਵਿਡ-ਰੋਕੂ ਟੀਕਾਕਰਨ ਕਰਾਉਣ ਦੀ ਅਪੀਲ ਕੀਤੀ ਗਈ ਹੈ। ਰਾਸ਼ਟਰੀ ਸਿਹਤ ਸੰਸਥਾਨ (ਐੱਨ.ਆਈ.ਐੱਚ.) ਨੇ ਕਿਹਾ ਕਿ ਕਰਾਚੀ ਵਿੱਚ ਓਮੀਕਰੋਨ ਸਵਰੂਪ ਦੇ ਸਭ ਤੋਂ ਜ਼ਿਆਦਾ 33 ਮਾਮਲੇ ਸਾਹਮਣੇ ਆਏ ਹਨ, ਜਿੱਥੇ 13 ਦਸੰਬਰ ਨੂੰ ਇਸ ਤਰ੍ਹਾਂ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਸੀ। ਐੱਨ.ਆਈ.ਐੱਚ. ਨੇ ਇੱਕ ਬਿਆਨ ਵਿੱਚ ਕਿਹਾ ਕਿ 27 ਦਸੰਬਰ ਤੱਕ ਪਾਕਿਸਤਾਨ ਵਿੱਚ ਓਮੀਕਰੋਨ ਦੇ ਕੁਲ 75 ਮਾਮਲੇ ਪਾਏ ਗਏ, ਜਿਨ੍ਹਾਂ ਵਿੱਚ ਕਰਾਚੀ ਵਿੱਚ 33, ਇਸਲਾਮਾਬਾਦ ਵਿੱਚ 17 ਅਤੇ ਲਾਹੌਰ ਵਿੱਚ 13 ਮਾਮਲੇ ਸ਼ਾਮਲ ਹਨ ਜਦੋਂ ਕਿ 12 ਮਾਮਲੇ ਅੰਤਰਰਾਸ਼ਟਰੀ ਯਾਤਰਾ ਨਾਲ ਸਬੰਧਿਤ ਹਨ। ਇਸ ਵਿੱਚ, ਪਾਕਿਸਤਾਨ ਵਿੱਚ ਪਿਛਲੇ 24 ਘੰਟੇ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 291 ਨਵੇਂ ਮਾਮਲੇ ਸਾਹਮਣੇ ਆਏ, ਜਿਸ ਦੇ ਨਾਲ ਹੀ ਹੁਣ ਤੱਕ ਦੇਸ਼ ਵਿੱਚ ਸੰਕਰਮਣ ਦੇ 12,94,031 ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ ਵਿੱਚ ਹੁਣ ਤੱਕ ਕੋਵਿਡ-19 ਦੇ 28,912 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਇੰਗਲੈਂਡ 'ਚ ਨਵੇਂ ਸਾਲ ਤੋਂ ਪਹਿਲਾਂ ਕੋਰੋਨਾ ਨਾਲ ਜੁੜੀਆਂ ਹੋਰ ਪਾਬੰਦੀਆਂ ਲਾਉਣ ਤੋਂ ਬ੍ਰਿਟਿਸ਼ ਸਰਕਾਰ ਨੇ ਕੀਤਾ ਇਨਕਾਰ
NEXT STORY