ਬਰੇਸ਼ੀਆ (ਦਲਵੀਰ ਸਿੰਘ ਕੈਂਥ) : ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਜਿਨ੍ਹਾਂ ਦੀ 75ਵੀਂ ਬਰਸੀ ਇਟਲੀ ਦੇ ਸ਼ਹਿਰ ਬਰੇਸ਼ੀਆ ਦੇ ਪ੍ਰਮੁੱਖ ਗੁਰਦੁਆਰਾ ਸਿੰਘ ਸਭਾ ਫਲੈਰੋ ਵਿਖੇ ਸ਼ਰਧਾ ਸਹਿਤ ਮਨਾਈ ਗਈ। ਇਸ ਮੌਕੇ ਗੁਰੂ ਘਰ ਵਿਖੇ 4 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਮਾਗਮ ਮੌਕੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਹੋਏ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ 30 ਦੇ ਕਰੀਬ ਅੰਮ੍ਰਿਤ ਅਭਿਲਾਸੀਆਂ ਨੇ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗੇ। ਪੰਜ ਪਿਆਰਿਆਂ ਵਲੋਂ ਅਰਦਾਸ ਕਰਨ ਉਪਰੰਤ ਰਹਿਤਾਂ ਵਿਚ ਰਹਿਣ ਦੀ ਪ੍ਰੇਰਨਾ ਕੀਤੀ, ਪੰਜ ਪਿਆਰੇ ਜੋ ਕਿ ਇੰਗਲੈਂਡ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ।

ਇਸ ਮੌਕੇ ਨੰਨ੍ਹੇ ਬੱਚਿਆਂ ਦੇ ਵੀ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ 100 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ। ਜੇਤੂ ਬੱਚਿਆਂ ਨੂੰ ਆਕਰਸ਼ਿਕ ਇਨਾਮਾਂ ਨਾਲ ਨਿਵਾਜਿਆ ਗਿਆ। ਦਸਤਾਰ ਅਤੇ ਦੁਮਾਲਾ ਮੁਕਾਬਲਿਆਂ ਵਿਚ ਵੀ ਜੇਤੂ ਬੱਚਿਆਂ ਨੂੰ ਨਿਵਾਜਿਆ ਗਿਆ। ਦੋ ਰੋਜ਼ਾ ਸਮਾਗਮ ਦੌਰਾਨ ਢਾਡੀ ਵਾਰਾਂ ਨਾਲ ਜਿਥੇ ਮਹਾਂਪੁਰਸ਼ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਜੀਵਨ ਸਬੰਧੀ ਢਾਡੀ ਵਾਰਾਂ ਦਾ ਗਾਇਨ ਕੀਤਾ, ਉਸ ਦੇ ਨਾਲ ਹੀ ਸੰਨ 1984 ਦੇ ਸ਼ਹੀਦਾਂ ਅਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ।
ਇਹ ਵੀ ਪੜ੍ਹੋ : ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਬੈਰਗਾਮੋ ਨੇ ਦੱਸਿਆ ਕਿ ਇਹ ਸਮਾਗਮ ਸੰਤ ਬਾਬਾ ਪ੍ਰੇਮ ਸਿੰਘ ਯਾਦਗਰ ਕਮੇਟੀ ਫਲੈਰੋ ਅਤੇ ਗੁਰਦੁਆਰਾ ਕਮੇਟੀ ਫਲੈਰੋ ਵਲੋਂ ਸਾਂਝੇ ਤੌਰ 'ਤੇ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ। ਭਾਈ ਸਾਹਿਬ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਸਾਹਿਬ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਢਾਡੀ ਜੱਥਾ ਭਾਈ ਜਸਵੀਰ ਸਿੰਘ ਮੋਹਲਕੇ ਵਲੋਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਚੰਚਲ ਸਿੰਘ ਗ੍ਰੰਥੀ ਸਾਹਿਬ, ਭਾਈ ਕੁਲਬੀਰ ਸਿੰਘ ਵਲੋਂ ਵੀ ਕੀਰਤਨ ਕੀਤਾ ਗਿਆ। ਭਾਈ ਸ਼ਮਸ਼ੇਰ ਸਿੰਘ ਭਦਾਸ ਦੇ ਜੱਥੇ ਵਲੋਂ ਕਵੀਸ਼ਰੀ ਰਾਹੀਂ ਮਹਾਪੁਰਖਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਬੱਚਿਆਂ ਦੇ ਢਾਡੀ ਜੱਥੇ ਵਲੋਂ ਵੀ ਢਾਡੀ ਵਾਰਾਂ ਗਾਈਆਂ ਗਈਆਂ।

ਸਮਾਗਮ ਮੌਕੇ ਲੰਗਰਾਂ ਦਾ ਵੀ ਵਿਸ਼ੇਸ਼ ਪ੍ਰਬੰਧ ਸੀ। ਲਖਵਿੰਦਰ ਸਿੰਘ ਬੈਰਗਾਮੋ ਪ੍ਰਧਾਨ ਸੰਤ ਬਾਬਾ ਪ੍ਰੇਮ ਸਿੰਘ ਯਾਦਗਰ ਕਮੇਟੀ ਫਲੈਰੋ ਅਤੇ ਗੁਰਦੁਆਰਾ ਦੀ ਕਮੇਟੀ ਵਲੋਂ ਆਈ ਹੋਈ ਸਾਧ-ਸੰਗਤ ਦਾ ਧੰਨਵਾਦ ਕੀਤਾ ਗਿਆ। ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵਲੋਂ ਲੰਗਰਾਂ ਦੀਆਂ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਵੀ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਆਈਆਂ ਪ੍ਰਬੰਧਕ ਕਮੇਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸਨਮਾਨ ਚਿੰਨ੍ਹ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਬੈਰਗਾਮੋ ਦੀਆਂ ਸੰਗਤਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੰਧੂ ਦੇ ਪਾਣੀ ਲਈ ਹਾੜੇ ਕੱਢ ਰਿਹਾ ਪਾਕਿਸਤਾਨ, ਹੁਣ ਭਾਰਤ ਨੇ ਸ਼ਾਹਬਾਜ਼ ਸ਼ਰੀਫ ਦੇ ਸਾਹਮਣੇ ਰੱਖੀ ਇਹ ਸ਼ਰਤ
NEXT STORY