ਇਸਲਾਮਾਬਾਦ- ਪਾਕਿਸਤਾਨ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ (ਕੋਵਿਡ-19) ਇਨਫੈਕਸ਼ਨ ਦੇ 779 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਗਿਣਤੀ ਵਧ ਕੇ 1,544,910 ਹੋ ਗਈ ਹੈ ਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 30,428 ਹੋ ਗਿਆ ਹੈ।
ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਰੀ ਦਿੱਤੀ। ਮੰਤਰਾਲਾ ਦੀ ਵੈੱਬਸਾਈਟ 'ਤੇ ਜਾਰੀ ਅੰਕੜਿਆਂ ਦੇ ਮੁਤਾਬਕ ਦੇਸ਼ 'ਚ 20099 ਲੋਕਾਂ ਦਾ ਟੈਸਟ ਕੀਤਾ ਗਿਆ। ਦੇਸ਼ 'ਚ ਕੋਰੋਨਾ ਇਨਫੈਕਸ਼ਨ ਦਰ ਵੱਧ ਕੇ 3.53 ਫ਼ੀਸਦੀ ਹੋ ਗਈ ਹੈ। ਦੱਖਣੀ ਏਸ਼ੀਆਈ ਦੇਸ਼ 'ਚ ਵਰਤਮਾਨ ਸਮੇਂ 'ਚ 182 ਕੋਰੋਨਾ ਸਰਗਰਮ ਮਾਮਲਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਪਾਕਿ ਅਦਾਲਤ ਨੇ PM ਸ਼ਹਿਬਾਜ਼ ਸ਼ਰੀਫ ਦੇ ਪੁੱਤਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭਗੌੜਾ ਕਰਾਰ ਦਿੱਤਾ
NEXT STORY