ਨਵੀਂ ਦਿੱਲੀ- ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਰੂਸੀ ਫੌਜ ਵਿਚ ਭਾਰਤ ਦੇ 91 ਨਾਗਰਿਕਾਂ ਨੂੰ ਭਰਤੀ ਕੀਤਾ ਗਿਆ ਸੀ, ਜਿਨ੍ਹਾਂ 'ਚੋਂ 8 ਨੌਜਵਾਨ ਜੰਗ ਦੌਰਾਨ ਆਪਣੀ ਜਾਨ ਗੁਆ ਚੁੱਕੇ ਹਨ, 14 ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦਕਿ ਬਾਕੀ 69 ਭਾਰਤੀ ਰਿਹਾਈ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ- ਭਾਬੀ ਨੂੰ ਖਾਣਾ ਖੁਆਉਣ ਤੋਂ ਕੀਤਾ ਇਨਕਾਰ, ਫ਼ਿਰ ਫ਼ੋਨ 'ਤੇ ਲਾਈਵ ਵੀਡੀਓ ਬਣਾ ਕੇ ਖ਼ਤਮ ਕਰ ਲਈ ਜੀਵਨਲੀਲਾ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਲੋਕ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,‘‘ਸਾਡੇ ਕੋਲ ਮੌਜੂਦ ਜਾਣਕਾਰੀ ਅਨੁਸਾਰ ਹੁਣ ਤਕ ਕੁਲ ਮਿਲਾ ਕੇ 91 ਅਜਿਹੇ ਭਾਰਤੀ ਨਾਗਰਿਕ ਹਨ, ਜਿਨ੍ਹਾਂ ਨੂੰ ਰੂਸੀ ਫੌਜ ਵਿਚ ਭਰਤੀ ਕੀਤਾ ਗਿਆ ਹੈ। ਮੰਦੇ ਭਾਗੀਂ ਉਨ੍ਹਾਂ ਵਿਚੋਂ 8 ਦੀ ਜਾਨ ਜਾ ਚੁੱਕੀ ਹੈ, 14 ਨੂੰ ਛੁੱਟੀ ਦੇ ਦਿੱਤੀ ਗਈ ਹੈ ਜਾਂ ਕਿਸੇ ਤਰ੍ਹਾਂ ਸਾਡੀ ਮਦਦ ਨਾਲ ਵਾਪਸ ਆ ਗਏ ਹਨ, ਜਦਕਿ 69 ਭਾਰਤੀ ਨਾਗਰਿਕ ਅਜਿਹੇ ਹਨ ਜੋ ਰੂਸੀ ਫੌਜ ’ਚੋਂ ਰਿਹਾਈ ਦੀ ਉਡੀਕ ਕਰ ਰਹੇ ਹਨ।’’
ਇਹ ਵੀ ਪੜ੍ਹੋ- ਸਰਹੱਦੀ ਇਲਾਕੇ 'ਚ ਇਕ ਵਾਰ ਫ਼ਿਰ ਦਿਖੇ ਸ਼ੱਕੀ, ਪੁਲਸ ਤੇ ਕਮਾਂਡੋ ਫੋਰਸ ਅਲਰਟ ਮੋਡ 'ਤੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੋਧਪੁਰ 'ਚ ਦਰਦਨਾਕ ਹਾਦਸਾ, ਲੂਣੀ ਨਦੀ 'ਚ ਡੁੱਬਣ ਨਾਲ 3 ਨੌਜਵਾਨਾਂ ਦੀ ਮੌਤ
NEXT STORY