ਯੇਰੂਸ਼ਲਮ -ਵਿਸ਼ਵ ਦੇ ਕਈ ਦੇਸ਼ਾਂ ਦੀ ਤਰ੍ਹਾਂ ਇਜ਼ਰਾਇਲ ਵੀ ਗਲੋਬਲ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ ਪਰ ਇੱਥੇ ਬਾਕੀ ਦੇਸ਼ਾਂ ਨਾਲ ਸਥਿਤੀ ਕਾਫੀ ਬਿਹਤਰ ਹੈ। ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਦੇ ਸੈਂਟਰ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 106 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ 15,834 ਹੋ ਗਈ ਹੈ।
ਇਜ਼ਰਾਇਲ ਵਿਚ ਮੌਤ ਦਰ ਕਾਫੀ ਘੱਟ ਹੈ । ਇੱਥੇ ਇਕ ਦਿਨ ਵਿਚ ਕੋਰੋਨਾ ਕਾਰਨ ਪੰਜ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 215 ਹੈ। ਦੇਸ਼ ਵਿਚ ਕੋਰੋਨਾ ਕਾਰਨ ਗੰਭੀਰ ਰੂਪ ਵਿਚ ਬੀਮਾਰ ਲੋਕਾਂ ਦੀ ਗਿਣਤੀ ਵਿਚ ਕਾਫ਼ੀ ਕਮੀ ਆਈ ਹੈ। ਵੱਡੀ ਗੱਲ ਇਹ ਹੈ ਕਿ ਇਜ਼ਰਾਇਲ ਵਿਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਹੁਣ ਤਕ ਦੇਸ਼ ਵਿਚ ਤਕਰੀਬਨ 8 ਹਜ਼ਾਰ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਇਜ਼ਰਾਇਲ ਵਿਚ ਰਾਸ਼ਟਰੀ ਸਿੱਖਿਆ ਪ੍ਰਣਾਲੀ ਪੜਾਅਵਾਰ ਤਰੀਕੇ ਨਾਲ 3 ਮਈ ਤੋਂ ਸ਼ੁਰੂ ਕੀਤੀ ਜਾਵੇਗੀ। ਪਹਿਲੇ ਪੜਾਅ ਵਿਚ ਕਿੰਡਰਗਾਰਟਨ ਅਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਛੋਟੇ ਸਮੂਹਾਂ ਵਿੱਚ ਕਲਾਸਾਂ ਲਗਾਉਣ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਇਸ ਸਮੇਂ ਦੌਰਾਨ ਬੱਚਿਆਂ ਵਿੱਚ ਸਫਾਈ ਤੋਂ ਇਲਾਵਾ ਸਰੀਰਕ ਦੂਰੀ ਬਣਾਈ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਪਾਕਿ ਫਲਾਈਟ 'ਚ ਨਿਯਮ ਦੀ ਉਲੰਘਣਾ, ਯਾਤਰੀਆਂ ਦਾ ਸਵਾਲ-'ਕੀ ਕੋਰੋਨਾ ਸਿਰਫ ਬਾਹਰ ਹੈ?' (ਵੀਡੀਓ)
NEXT STORY