ਬੀਜਿੰਗ— ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 811 ਹੋ ਗਈ ਹੈ ਜਦਕਿ 37,198 ਲੋਕਾਂ 'ਚ ਇਸ ਵਾਇਰਸ ਦੇ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਚੀਨ ਦੇ ਰਾਸ਼ਟਰੀ ਸਿਹਤ ਆਯੋਗ ਨੇ ਇਹ ਜਾਣਕਾਰੀ ਦਿੱਤੀ ਹੈ। ਚੀਨ ਦੇ ਰਾਸ਼ਟਰੀ ਸਿਹਤ ਵਿਭਾਗ ਮੁਤਾਬਕ ਕੋਰੋਨਾ ਵਾਇਰਸ ਕਾਰਨ 6,188 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਇਸ ਵਾਇਰਸ ਕਾਰਨ 811 ਲੋਕ ਦਮ ਤੋੜ ਚੁੱਕੇ ਹਨ ਅਤੇ ਹੋਰ 2,649 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਹੁਬੇਈ ਸਿਹਤ ਵਿਭਾਗ ਨੇ ਕਿਹਾ ਕਿ ਸੂਬੇ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 780 ਦੱਸੀ ਸੀ। ਦਸੰਬਰ 2019 'ਚ ਚੀਨ ਦੇ ਵੂਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਸ਼ੁਰੂ ਹੋਇਆ ਸੀ। ਪਿਛਲੇ 24 ਘੰਟਿਆਂ 'ਚ ਘੱਟ ਤੋਂ ਘੱਟ 1,370 ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਚੀਨ ਦੇ ਇਲਾਵਾ ਅਮਰੀਕਾ ਸਣੇ ਕਈ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਰਜ ਕੀਤੇ ਗਏ ਹਨ।
ਚੀਨ ਤੋਂ ਪਰਤੇ ਡਰੇ ਭਾਰਤੀ ਵਿਦਿਆਰਥੀ ਬੋਲੇ, 'ਹੁਣ ਨੀ ਜਾਣਾ'
NEXT STORY