ਰੋਮ - ਕੋਰੋਨਾਵਾਇਰਸ ਮਹਾਮਾਰੀ ਨੇ ਪੂਰੇ ਯੂਰਪ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਜਿਸ ਵਿਚ ਇਸ ਵਾਇਰਸ ਦਾ ਸਭ ਤੋਂ ਪ੍ਰਭਾਵ ਇਟਲੀ ਵਿਚ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਅੱਜ ਇਟਲੀ ਦੇ ਨਵੇਂ ਅੰਕਡ਼ੇ ਸਾਹਮਣੇ ਆਏ ਹਨ, ਜਿਸ ਵਿਚ ਵਾਇਰਸ ਨੇ 812 ਲੋਕਾਂ ਦੀ ਜਾਨ ਲੈ ਲਈ ਹੈ ਅਤੇ 4050 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ 1,01,739 ਪਹੁੰਚ ਗਈ ਹੈ ਅਤੇ ਮੌਤਾਂ ਦਾ ਅੰਕਡ਼ਾ 11,591 ਹੋ ਗਿਆ ਹੈ। ਇਸ ਦੀ ਜਾਣਕਾਰੀ ਵਰਲਡੋਮੀਟਰ ਵੈੱਬਸਾਈਟ ਨੇ ਆਪਣੀ ਰਿਪੋਰਟ ਵਿਚ ਦਿੱਤੀ ਹੈ।
ਉਥੇ ਹੀ ਅਮਰੀਕਾ ਤੋਂ ਬਾਅਦ ਇਟਲੀ ਵਿਚ ਅੱਜ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1 ਲੱਖ ਤੋਂ ਪਾਰ ਪਹੁੰਚ ਗਈ। ਇਟਲੀ ਵਿਚ ਪਿਛਲੇ ਹਫਤੇ ਤੋਂ ਲਗਾਤਾਰ 600 ਤੋਂ ਜ਼ਿਆਦਾ ਲੋਕਾਂ ਦੀ ਮੌਤ ਦਰਜ ਕੀਤੀ ਜਾ ਰਹੀ ਹੈ ਪਰ ਉਥੇ ਦੂਜੇ ਪਾਸੇ ਬੀਤੇ ਕੁਝ ਦਿਨਾਂ ਤੋਂ 1300 ਦੇ ਕਰੀਬ ਪਾਜ਼ੇਟਿਵ ਲੋਕਾਂ ਨੂੰ ਠੀਕ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਟਲੀ ਅਤੇ ਅਮਰੀਕਾ ਵਰਗੇ ਖੁਸ਼ਹਾਲ ਦੇਸ਼ਾਂ ਵਿਚ ਮੈਡੀਕਲ ਸੁਵਿਧਾਵਾਂ ਟਾਪ ਦੀਆਂ ਮੰਨੀਆ ਜਾ ਰਹੀਆਂ ਸਨ ਪਰ ਵਾਇਰਸ ਨੇ ਇਨ੍ਹਾਂ ਸੁਵਿਧਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।
ਚੀਨ ਤੋਂ ਬਾਅਦ ਯੂਰਪ ਵਿਚ ਇਸ ਦਾ ਪ੍ਰਭਾਵ ਅਜੇ ਵੀ ਦੇਖਣ ਨੂੰ ਮਿਲ ਰਹਾ ਹੈ ਕਿਉਂਕਿ ਪੂਰੇ ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਯੂਰਪ ਵਿਚ ਇਟਲੀ ਅਤੇ ਸਪੇਨ ਵਿਚ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਪੂਰੇ ਯੂਰਪ ਵਿਚ ਮੌਤਾਂ ਦੀ ਗਿਣਤੀ 26,000 ਤੋਂ ਪਾਰ ਪਹੰਚ ਗਈ ਹੈ ਅਤੇ ਪਾਜ਼ੇਟਿਵ ਮਾਮਲਿਆਂ ਦਾ ਅੰਕਡ਼ਾ 4 ਲੱਖ ਤੋਂ ਪਾਰ ਹੋ ਗਿਆ ਹੈ, ਜਿਨ੍ਹਾਂ ਵਿਚੋਂ 60,000 ਤੋਂ ਜ਼ਿਆਦਾ ਲੋਕਾਂ ਨੂੰ ਰੀ-ਕਵਰ ਕੀਤਾ ਗਿਆ ਹੈ। ਉਥੇ ਹੀ 185 ਦੇਸ਼ਾਂ ਤੋਂ ਜ਼ਿਆਦਾ ਵਿਚ ਵਾਇਰਸ ਨੇ ਹੁਣ ਤੱਕ 36,230 ਲੋਕਾਂ ਦੀ ਜਾਨ ਲੈ ਲਈ ਹੈ ਅਤੇ 7,52,854 ਲੋਕ ਪ੍ਰਭਾਵਿਤ ਪਾਏ ਹਨ, ਜਿਨ੍ਹਾਂ ਵਿਚੋਂ 1,58,722 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।
ਕੋਰੋਨਾ : ਨਿਊਯਾਰਕ ਦੇ ਹਸਪਤਾਲ 'ਚੋਂ ਲਾਸ਼ਾਂ ਨੂੰ ਬਾਹਰ ਕੱਢਦੇ ਦੀ ਵੀਡੀਓ, ਲੋਕ ਦਹਿਸਤ 'ਚ
NEXT STORY