ਇਸਲਾਮਾਬਾਦ (ਵਾਰਤਾ) : ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ 83 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 61,128 ਸਵੈਬ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਵਿਚ 3689 ਲੋਕਾਂ ਦੀ ਜਾਂਚ ਰਿਪੋਰਟ ਪਾਜ਼ੇਟਿਵ ਆਈ, ਜਿਸ ਨਾਲ ਹੀ ਪੀੜਤਾਂ ਦਾ ਅੰਕੜਾ 11 ਲੱਖ 97 ਹਜ਼ਾਰ 887 ਹੋ ਗਿਆ ਹੈ।
ਉਥੇ ਹੀ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਸੰਖਿਆ ਵੱਧ ਕੇ 26,580 ਹੋ ਗਈ ਹੈ। ਇੱਥੇ ਹੁਣ ਤੱਕ 10 ਲੱਖ 79 ਹਜ਼ਾਰ 867 ਲੋਕ ਕੋਰੋਨਾ ਮੁਕਤ ਹੋ ਚੁੱਕੇ ਹਨ ਅਤੇ ਹੁਣ 91,440 ਸਰਗਰਮ ਮਾਮਲੇ ਹਨ। ਪਾਕਿਸਤਾਨ ਵਿਚ ਹੁਣ ਤੱਕ 6 ਕਰੋੜ 55 ਲੱਖ 05 ਹਜ਼ਾਰ 999 ਲੋਕਾਂ ਨੂੰ ਕੋਵਿਡ-19 ਵੈਕਸੀਨ ਲਗਾਈ ਗਈ ਹੈ।
ਬਾਈਡੇਨ ਦਾ ਕੋਵਿਡ-19 ਮਹਾਮਾਰੀ ’ਤੇ ਕੌਮਾਂਤਰੀ ਸਿਖਰ ਸੰਮੇਲਨ ਦਾ ਪ੍ਰਸਤਾਵ
NEXT STORY