ਇੰਟਰਨੈਸ਼ਨਲ ਡੈਸਕ- ਗਾਜ਼ਾ ਪੱਟੀ ’ਤੇ ਪਿਛਲੇ ਦੋ ਦਿਨਾਂ ’ਚ ਇਜ਼ਰਾਈਲੀ ਹਵਾਈ ਹਮਲਿਆਂ ’ਚ ਘੱਟੋ-ਘੱਟ 89 ਲੋਕ ਮਾਰੇ ਗਏ ਹਨ ਅਤੇ 205 ਹੋਰ ਜ਼ਖਮੀ ਹੋ ਗਏ ਹਨ। ਸਿਹਤ ਮੰਤਰਾਲਾ ਨੇ ਕਿਹਾ ਕਿ ਪਿਛਲੇ 48 ਘੰਟਿਆਂ ਵਿਚ ਇਜ਼ਰਾਈਲੀ ਫੋਰਸਾਂ ਨੇ ਗਾਜ਼ਾ ਪੱਟੀ ਵਿਚ 5 ਪਰਿਵਾਰਾਂ ਨੂੰ ਮਾਰ ਦਿੱਤਾ ਹੈ। ਇਨ੍ਹਾਂ ’ਚ 89 ਲੋਕਾਂ ਦੀ ਮੌਤ ਹੋ ਗਈ ਅਤੇ 205 ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਗਾਜ਼ਾ ’ਚ ਫਿਲਸਤੀਨੀਆਂ ਦੀ ਮੌਤ ਦੀ ਗਿਣਤੀ 40,691 ਤੱਕ ਪਹੁੰਚ ਗਈ ਹੈ, ਜਦਕਿ ਪਿਛਲੇ ਸਾਲ 7 ਅਕਤੂਬਰ ਨੂੰ ਹਮਾਸ ਨੇ ਇਜ਼ਰਾਈਲ ’ਤੇ ਜ਼ਬਰਦਸਤ ਹਮਲਾ ਕੀਤਾ ਸੀ। ਇਸ ਹਮਲੇ ਵਿਚ ਲੱਗਭਗ 1,200 ਲੋਕ ਮਾਰੇ ਗਏ ਸਨ ਅਤੇ 250 ਤੋਂ ਵੱਧ ਹੋਰਾਂ ਨੂੰ ਬੰਧਕ ਬਣਾ ਲਿਆ ਗਿਆ ਸੀ।
ਇਹ ਵੀ ਪੜ੍ਹੋ- ਮਿਲ ਕੇ ਹਥਿਆਰਾਂ ਦੀ ਨੋਕ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ ਭੈਣ-ਭਰਾ, ਇੰਝ ਖੁੱਲ੍ਹਿਆ ਪੂਰਾ ਭੇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਵੇਸ਼ ਦੇ ਮਾਮਲੇ ’ਚ ਪਾਕਿਸਤਾਨ ਦੇ ਅਲੱਗ-ਥਲੱਗ ਪੈਣ ਦਾ ਖਤਰਾ : ਇਮਰਾਨ ਖਾਨ
NEXT STORY