ਇੰਟਰਨੈਸ਼ਨਲ ਡੈਸਕ- ਅੱਜ ਦੁਪਹਿਰ ਸਮੇਂ ਮਿਆਂਮਾਰ ਤੇ ਥਾਈਲੈਂਡ 'ਚ ਆਏ 7.7 ਦੀ ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਦੋਵਾਂ ਦੇਸ਼ਾਂ 'ਚ ਤਬਾਹੀ ਮਚਾ ਦਿੱਤੀ ਹੈ। ਇਸ ਦੌਰਾਨ ਜਿੱਥੇ ਕਈ ਉੱਚੀਆਂ ਇਮਾਰਤਾਂ ਢਹਿ-ਢੇਰੀ ਹੋ ਗਈਆਂ, ਉੱਥੇ ਹੀ ਕਈ ਲੋਕਾਂ ਦੇ ਮਾਰੇ ਜਾਣ ਦੀ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ।
ਇਸ ਦੌਰਾਨ ਮਿਆਂਮਾਰ ਤੋਂ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੰਗਰੇਜ਼ਾਂ ਵੱਲੋਂ ਬਣਾਇਆ ਗਿਆ ਇਕ 90 ਸਾਲ ਪੁਰਾਣਾ ਪੁਲ ਵੀ ਟੁੱਟ ਕੇ ਤਬਾਹ ਹੋ ਗਿਆ ਹੈ। ਸੋਸ਼ਲ ਮੀਡੀਆ 'ਤੇ ਇਸ ਪੁਲ ਦੇ ਟੁੱਟਣ ਦੀਆਂ ਵੀਡੀਓਜ਼ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਇਹ ਵੀ ਪੜ੍ਹੋ- ਜਿਸ ਦੋਸਤ ਨੂੰ ਭਰਾ ਮੰਨਿਆ, ਉਸੇ ਨਾਲ ਭੱਜ ਗਈ ਘਰਵਾਲੀ, ਕਿਹਾ- 'ਚੰਗਾ ਹੋਇਆ, ਨਹੀਂ ਤਾਂ ਮੇਰੀ ਵੀ....'
ਭੂਚਾਲ ਕਾਰਨ ਤਬਾਹ ਹੋਇਆ ਮਿਆਂਮਾਰ ਦਾ ਇਹ ਸਾਗਾਇੰਗ ਪੁਲ ਸਾਲ 1934 'ਚ ਅੰਗਰੇਜ਼ਾਂ ਵੱਲੋਂ ਬਣਵਾਇਆ ਗਿਆ ਸੀ। ਸ਼ਕਤੀਸ਼ਾਲੀ ਭੂਚਾਲ ਕਾਰਨ ਇਹ 90 ਸਾਲ ਪੁਰਾਣਾ ਪੁਲ ਵੀ ਤਬਾਹ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੁਪਹਿਰ ਨੂੰ ਆਏ 7.7 ਤੀਬਰਤਾ ਦੇ ਇਸ ਭੂਚਾਲ ਕਾਰਨ ਦੋਵਾਂ ਦੇਸ਼ਾਂ 'ਚ ਕਈ ਉੱਚੀਆਂ-ਉੱਚੀਆਂ ਬਿਲਡਿੰਗਾਂ ਵੀ ਢਹਿ-ਢੇਰੀ ਹੋ ਗਈਆਂ ਹਨ। ਇਸ ਮੌਕੇ ਚਿੰਤਾ ਜ਼ਾਹਿਰ ਕਰਦੇ ਹੋਏ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੋਵਾਂ ਦੇਸ਼ਾਂ ਨੂੰ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਹੈ। ਫਿਲਹਾਲ ਰਾਹਤ ਤੇ ਬਚਾਅ ਕਾਰਜ ਜਾਰੀ ਹਨ।
ਇਹ ਵੀ ਪੜ੍ਹੋ- ਮਿਆਂਮਾਰ ਤੇ ਥਾਈਲੈਂਡ 'ਚ ਆਏ ਭੂਚਾਲ 'ਤੇ PM ਮੋਦੀ ਨੇ ਜਤਾਈ ਚਿੰਤਾ, ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਿਆਂਮਾਰ ਤੇ ਥਾਈਲੈਂਡ 'ਚ ਆਏ ਭੂਚਾਲ 'ਤੇ PM ਮੋਦੀ ਨੇ ਜਤਾਈ ਚਿੰਤਾ, ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
NEXT STORY