ਮਾਸਕੋ-ਰੂਸ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਦੇ 9908 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਦੇ ਨਾਲ ਹੀ ਇਨਫੈਕਟਿਡਾਂ ਦੀ ਗਿਣਤੀ 43 ਲੱਖ 80 ਹਜ਼ਾਰ 525 ਤੱਕ ਪਹੁੰਚ ਗਈ ਹੈ। ਦੇਸ਼ ਦੀ ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦੇਸ਼ ਦੇ 85 ਖੇਤਰਾਂ 'ਚ ਕੋਰੋਨਾ ਵਾਇਰਸ 9908 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਨ੍ਹਾਂ 'ਚੋਂ 1279 'ਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਪਾਏ ਗਏ।
ਇਹ ਵੀ ਪੜ੍ਹੋ -ਟਿਊਨੀਸ਼ੀਆ 'ਚ ਸ਼ੁਰੂ ਹੋਇਆ ਕੋਰੋਨਾ ਟੀਕਾਕਰਨ, ਇਨ੍ਹਾਂ ਲੋਕਾਂ ਨੂੰ ਦਿੱਤੀ ਜਾਵੇਗੀ ਤਰਜ਼ੀਹ
ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਵਾਇਰਸ 0.23 ਫੀਸਦੀ ਵਾਧੇ ਨਾਲ ਇਨਫੈਕਟਿਡਾਂ ਦੀ ਕੁੱਲ ਗਿਣਤੀ 46,80,525 ਹੋ ਗਈ ਹੈ। ਮਾਸਕੋ 'ਚ ਇਸ ਮਿਆਦ ਦੌਰਾਨ 1600 ਨਵੇਂ ਮਾਮਲੇ ਪਾਏ ਗਏ ਹਨ ਜੋ ਇਕ ਦਿਨ ਪਹਿਲਾਂ ਪਾਏ ਗਏ ਨਵੇਂ ਮਾਮਲਿਆਂ ਤੋਂ ਘੱਟ ਹਨ। ਇਸ ਤੋਂ ਬਾਅਦ ਸੈਂਟ ਪੀਟਰਸਬਰਗ 'ਚ 943, ਮਾਸਕੋ ਖੇਤਰ 'ਚ 609 ਮਾਮਲੇ ਸਾਹਮਣੇ ਆਏ ਹਨ। ਪ੍ਰਤੀਕਿਰਿਆ ਕੇਂਦਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ 475 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 91,695 ਹੋ ਗਈ ਹੈ। ਦੇਸ਼ 'ਚ ਇਸ ਵਾਇਰਸ ਨਾਲ ਇਨਫੈਕਸ਼ਨ ਤੋਂ 39,85,897 ਲੋਕ ਠੀਕ ਹੋ ਗਏ ਹਨ।
ਇਹ ਵੀ ਪੜ੍ਹੋ -ਕਜ਼ਾਕਿਸਤਾਨ 'ਚ ਦੁਰਘਟਨਾਗ੍ਰਸਤ ਹੋਇਆ ਜਹਾਜ਼, 4 ਦੀ ਮੌਤ ਤੇ 2 ਜ਼ਖਮੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਮੁਕਤ ਅਤੇ ਖੁੱਲ੍ਹਾ ਹਿੰਦ ਪ੍ਰਸ਼ਾਂਤ ਖੇਤਰ ਸਭ ਲਈ ਜ਼ਰੂਰੀ : ਬਾਈਡੇਨ
NEXT STORY