ਮੋਗਾਦਿਸ਼ੁ-ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੁ 'ਚ ਸਮੁੰਦਰ ਕੰਢੇ ਸਥਿਤ ਇਕ ਲੋਕਪ੍ਰਸਿੱਧ ਰੈਸਟੋਰੈਂਟ 'ਚ ਇਸਲਾਮੀ ਕੱਟੜਪੰਥੀਆਂ ਵੱਲੋਂ ਕੀਤੇ ਗਏ ਬੰਬ ਧਮਾਕੇ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖਮੀ ਹੋ ਗਏ। ਸਥਾਨਕ ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਜਾਰੀ ਕੀਤਾ ਇਹ ਨਵਾਂ ਹੁਕਮ
ਸੋਮਾਲੀਆਈ ਪੁਲਸ ਦੇ ਬੁਲਾਰੇ ਮੇਜਰ ਅਬਦੀਫਤਹ ਅਦੇਨ ਹਸਨ ਨੇ ਸ਼ਨੀਵਾਰ ਨੂੰ ਇਕ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਧਮਾਕਾ ਇਕ ਆਤਮਘਾਤੀ ਹਮਲਾਵਰ ਨੇ ਕੀਤਾ ਸੀ ਜਿਸ ਨੂੰ ਰੈਸਟੋਰੈਂਟ 'ਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਰੈਸਟੋਰੈਂਟ 'ਚ ਸ਼ੁੱਕਰਵਾਰ ਸ਼ਾਮ ਨੂੰ ਧਮਾਕਾ ਉਸ ਸਮੇਂ ਹੋਇਆ ਜਦ ਉਥੇ ਸੋਮਾਲੀਆਈ ਪੁਲਸ ਕਮਿਸ਼ਨਰ ਅਤੇ ਕਈ ਸੰਸਦ ਮੈਂਬਰਾਂ ਸਮੇਤ ਹੋਰ ਪਤਵੰਤੇ ਅਤੇ ਆਮ ਨਾਗਰਿਕ ਇਫ਼ਤਾਰ ਲਈ ਇਕੱਠੇ ਹੋਏ ਸਨ।
ਇਹ ਵੀ ਪੜ੍ਹੋ : ਸ਼ੀ ਨੇ ਮੈਨੂੰ ਕਿਹਾ ਸੀ ਕਿ ਚੀਨ ਦੇ ਖਿਲਾਫ ਹੈ ਕਵਾਡ : ਬਾਈਡੇਨ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਸ਼ੀ ਨੇ ਮੈਨੂੰ ਕਿਹਾ ਸੀ ਕਿ ਚੀਨ ਦੇ ਖਿਲਾਫ ਹੈ ਕਵਾਡ : ਬਾਈਡੇਨ
NEXT STORY