ਲੰਡਨ (ਏਜੰਸੀ)- ਉੱਤਰ-ਪੂਰਬੀ ਲੰਡਨ ਵਿਚ ਇਕ ਇਮਾਰਤ ਵਿਚ ਭਿਆਨਕ ਅੱਗ ਕਾਰਨ ਇਕ ਔਰਤ ਦੀ ਮੌਤ ਹੋ ਗਈ, ਇਮਾਰਤ ਵਿਚੋਂ ਬਾਹਰ ਨਿਕਲਣ ਦੇ ਸਾਰੇ ਰਸਤੇ ਬੰਦ ਹੋ ਜਾਣ ਕਾਰਨ ਔਰਤ ਖੁਦ ਨੂੰ ਬਚਾ ਨਹੀਂ ਸਕੀ ਅਤੇ ਦਮ ਘੁੱਟਣ ਕਾਰਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਕੋਨਿੰਗਟਨ ਅਦਾਲਤ ਵਿਚ ਚਿੰਗਫੋਰਡ ਵਲੋਂ ਘੱਟ ਸੁਣਨ ਵਾਲੇ ਲੋਕਾਂ ਦੇ ਰਹਿਣ ਲਈ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਵਿਚ ਭਿਆਨਕ ਅੱਗ ਲੱਗ ਗਈ, ਜਿਸ ਦੀ ਸੂਚਨਾ ਮਿਲਦਿਆਂ ਹੀ 70 ਫਾਇਰ ਬ੍ਰਿਗੇਡ ਮੁਲਾਜ਼ਮ ਮੌਕੇ ਉੱਤੇ ਪਹੁੰਚੇ। ਲੰਡਨ ਫਾਇਰ ਬ੍ਰਿਗੇਡ ਨੂੰ ਹਾਦਸੇ ਵਾਲੀ ਥਾਂ ਤੋਂ ਰਾਤ 2-15 ਵਜੇ ਫੋਨ ਆਇਆ, ਜਿਸ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਬਿਲਡਿੰਗ ਵਿਚ ਭਿਆਨਕ ਅੱਗ ਲੱਗ ਗਈ ਹੈ ਅਤੇ ਅੰਦਰ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।
ਅੱਗ ਬੁਝਾਉਣ ਤੋਂ ਬਾਅਦ ਪਤਾ ਲੱਗਾ ਕਿ ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਹੈ, ਜਦੋਂ ਕਿ 12 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਟੇਸ਼ਨ ਮੈਨੇਜਰ ਕੀਥ ਵਿਲਸਨ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵਲੋਂ ਸਖ਼ਤ ਮੁਸ਼ੱਕਤ ਕਰਨ ਤੋਂ ਬਾਅਦ ਅੱਗ ਉੱਤੇ ਕਾਬੂ ਪਾ ਲਿਆ ਗਿਆ ਪਰ ਇਸ ਵਿਚ ਇਮਾਰਤ ਬੁਰੀ ਤਰ੍ਹਾਂ ਸੜ ਗਈ ਸੀ। ਅੱਗ ਲੱਗਣ ਦੇ ਕਾਰਨਾਂ ਬਾਰੇ ਤੁਰੰਤ ਕੁਝ ਪਤਾ ਨਹੀਂ ਲੱਗ ਸਕਿਆ। ਪੁਲਸ ਵਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੇਪਾਲ ਦਾ ਇਕਲੌਤਾ ਅੰਤਰਰਾਸ਼ਟਰੀ ਹਵਾਈ ਅੱਡਾ ਹੋਇਆ ਬੰਦ
NEXT STORY