ਮੋਦੇਨਾ (ਕੈਂਥ)- ਇਟਲੀ ’ਚ ਖਾਲਸਾ ਸਾਜਨਾ ਦਿਵਸ ਅਤੇ ਹੋਲੇ-ਮਹੱਲੇ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਇਟਲੀ ਦੇ ਕਸਤਲਫਰਾਂਕੋ ਇਮੀਲੀਆ ਮੋਦੇਨਾ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸ ’ਚ ਵੱਖ-ਵੱਖ ਇਲਾਕਿਆ ਤੋਂ ਸੰਗਤ ਵੱਡੀ ਗਿਣਤੀ ’ਚ ਪਹੁੰਚੀ। ਇਸ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਕਸਤਲਫਰਾਂਕੋ ਇਮੀਲੀਆ ਰਾਹੀਂ ਸਮੁੱਚੀਆ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਧੰਨ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਪਿੱਛੇ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਿਹਾ।

ਇਸ ਦੌਰਾਨ ਸ਼ਹਿਰ ਦੇ ਪਿਆਸੇ ’ਚ ਨਗਰ ਕੀਰਤਨ ਪੜਾਅ ਕੀਤਾ ਗਿਆ, ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੇ ਪ੍ਰਸ਼ਾਸਨ ਅਤੇ ਮੇਅਰ ਨੂੰ ਸਨਮਾਨ ਕੀਤਾ ਗਿਆ। ਇਸ ਮੌਕੇ ਢਾਡੀ ਸੁਖਬੀਰ ਸਿੰਘ ਭੌਰ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਸਿੱਖ ਇਤਿਹਾਸ ਨਾਲ ਜੋੜਿਆ, ਇਸ ਦੇ ਨਾਲ ਵਿਸ਼ੇਸ਼ ਤੌਰ ’ਤੇ ਭਾਈ ਸਤਨਾਮ ਸਿੰਘ ਯੂਕੇ ਵਾਲਿਆਂ ਦੀ ਦੇ ਜਥੇ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਈ ਸੰਗਤ ਨੂੰ ਜੀ ਆਇਆ ਕਿਹਾ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਜਥੇਬੰਦੀਆਂ ਅਤੇ ਸੇਵਾਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ।

ਇਸ ਖੁਸ਼ੀ ਦੇ ਮੌਕੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਗਏ।
ਹੁਣ ਤੇਜ਼ ਗੱਡੀ ਚਲਾਉਣ ਵਾਲਿਆਂ ਦਾ ਵੀਜ਼ਾ ਵੀ ਰੱਦ ਕਰ ਰਿਹੈ ਅਮਰੀਕਾ !
NEXT STORY