ਇੰਟਰਨੈਸ਼ਨਲ ਡੈਸਕ- ਸਰਹੱਦ ਪਾਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਖੈਬਰ ਪਖਤੂਨਖਵਾ ਸੂਬੇ ’ਚ ਬੱਚਿਆਂ ਅਤੇ ਔਰਤਾਂ ਸਮੇਤ ਇਕ ਹੀ ਪਰਿਵਾਰ ਦੇ 11 ਮੈਂਬਰ ਆਪਣੇ ਘਰ ’ਚ ਮ੍ਰਿਤਕ ਪਾਏ ਗਏ।
ਪੁਲਸ ਮੁਤਾਬਕ ਇਹ ਲਾਸ਼ਾਂ ਖੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਰਵਤ ਜ਼ਿਲ੍ਹੇ ਦੇ ਤਖਤੀ ਖੇਲ ਕਸਬੇ ’ਚ ਸਥਿਤ ਇਕ ਘਰ ’ਚੋਂ ਮਿਲੀਆਂ ਹਨ। ਮੌਕੇ ’ਤੇ ਪਹੁੰਚੀ ਪੁਲਸ ਟੀਮ ਨੇ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕਰਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਸ਼ੁਰੂ ਕੀਤੀ 'ਬਿੱਲ ਲਿਆਓ, ਇਨਾਮ ਪਾਓ' ਸਕੀਮ, ਜਾਣੋ ਕੀ ਹੈ ਪੂਰੀ ਯੋਜਨਾ
ਸਥਾਨਕ ਪੁਲਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਲੋਕਾਂ ਦੀ ਮੌਤ ਦੋ ਦਿਨ ਪਹਿਲਾਂ ਜ਼ਹਿਰੀਲੀ ਚੀਜ਼ ਖਾਣ ਨਾਲ ਹੋ ਗਈ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰ ਨੇ 2 ਦਿਨ ਪਹਿਲਾਂ ਕਥਿਤ ਤੌਰ ’ਤੇ ਵਜ਼ੀਰਿਸਤਾਨ ਤੋਂ ਖਾਣਾ ਖਰੀਦਿਆ ਸੀ। ਇਸ ਦੇ ਨਾਲ ਹੀ ਸਥਾਨਕ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਹ ਘਟਨਾ ਕਿਸੇ ਘਰੇਲੂ ਝਗੜੇ ਕਾਰਨ ਵਾਪਰੀ ਹੈ।
ਇਹ ਵੀ ਪੜ੍ਹੋ- IPL ਦੇ ਇਸ ਮਸ਼ਹੂਰ ਖਿਡਾਰੀ ਦਾ ਕਰੀਅਰ ਖ਼ਤਰੇ 'ਚ, ਜ਼ਬਰ-ਜਨਾਹ ਮਾਮਲੇ 'ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IPL ਦੇ ਇਸ ਮਸ਼ਹੂਰ ਖਿਡਾਰੀ ਦਾ ਕਰੀਅਰ ਖ਼ਤਰੇ 'ਚ, ਜ਼ਬਰ-ਜਨਾਹ ਮਾਮਲੇ 'ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
NEXT STORY