ਨੈਸ਼ਨਲ ਡੈਸਕ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ 'ਚ ਇਕ ਔਰਤ ਤੇ ਦੋ ਨਾਬਾਲਗ ਕੁੜੀਆਂ ਸਮੇਤ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ ਸਿਰੀ ਕਲਾਂ ਖੇਤਰ ਵਿੱਚ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ਕਾਰਨ ਮਿੱਟੀ ਦੀ ਕੰਧ ਵਾਲੇ ਕਮਰੇ ਦੇ ਡਿੱਗ ਜਾਣ ਤੋਂ ਬਾਅਦ ਵਾਪਰੀ।
ਇਹ ਵੀ ਪੜ੍ਹੋ : ਗੋਇੰਦਵਾਲ ਜੇਲ੍ਹ ਵੀਡੀਓ ਕਾਂਡ : ਜ਼ਮਾਨਤ 'ਤੇ ਬਾਹਰ ਆਏ ਜੇਲ੍ਹ ਅਧਿਕਾਰੀਆਂ 'ਤੇ ਫਿਰ ਹੋਈ ਕਾਰਵਾਈ
ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪਰਿਵਾਰ ਦਾ ਇਕ ਮੈਂਬਰ ਰਾਤ ਨੂੰ ਹੀਟਰ ਚਾਲੂ ਕਰਨ ਲਈ ਉੱਠਿਆ ਤਾਂ ਗੈਸ ਲੀਕ ਹੋਣ ਕਾਰਨ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਮੁਖੀ, ਉਸ ਦੀ ਪਤਨੀ, ਦੋ ਨਾਬਾਲਗ ਕੁੜੀਆਂ ਅਤੇ ਤਿੰਨ ਪੁੱਤਰ ਧਮਾਕੇ ਵਿਚ ਮਾਰੇ ਗਏ। ਪੁਲਸ ਨੇ ਦੱਸਿਆ ਕਿ ਪਰਿਵਾਰ ਦੇ ਚਾਰ ਹੋਰ ਮੈਂਬਰ, ਜੋ ਇਕ ਹੋਰ ਕਮਰੇ 'ਚ ਸੌਂ ਰਹੇ ਸਨ, ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਤੋਸ਼ਾਖਾਨਾ ਮਾਮਲਾ : ਇਕ ਵਾਰ ਫਿਰ ਅਦਾਲਤ ’ਚ ਪੇਸ਼ ਨਹੀਂ ਹੋਏ ਇਮਰਾਨ ਖਾਨ
NEXT STORY