ਪਿਸ਼ਾਵਰ : ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਸ਼ਨੀਵਾਰ ਨੂੰ ਇਕ ਹੈਲੀਕਾਪਟਰ ਇੰਜਣ ਫੇਲ੍ਹ ਹੋਣ ਕਾਰਨ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਅਫ਼ਗਾਨਿਸਤਾਨ ਦੀ ਸਰਹੱਦ ਦੇ ਨੇੜੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿਚ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਕ ਤੇਲ ਕੰਪਨੀ ਦਾ ਇਕ ਵਿਸ਼ੇਸ਼ ਹੈਲੀਕਾਪਟਰ ਤਕਨੀਕੀ ਨੁਕਸ ਕਾਰਨ ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ।
ਇਹ ਵੀ ਪੜ੍ਹੋ : ਹਿਜ਼ਬੁੱਲਾ ਚੀਫ ਦੀ ਮੌਤ ਤੋਂ ਘਬਰਾਇਆ ਈਰਾਨ, ਅਯਾਤੁੱਲਾ ਅਲੀ ਖਮੇਨੀ ਨੂੰ ਖ਼ੁਫ਼ੀਆ ਟਿਕਾਣੇ 'ਤੇ ਭੇਜਿਆ
ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ। ਹੈਲੀਕਾਪਟਰ ਮਰੀ ਪੈਟਰੋਲੀਅਮ ਕੰਪਨੀ ਦਾ ਸੀ। 8 ਜ਼ਖ਼ਮੀਆਂ ਵਿਚ ਤਿੰਨ ਰੂਸੀ ਪਾਇਲਟ ਸ਼ਾਮਲ ਹਨ ਜਿਨ੍ਹਾਂ ਨੂੰ ਸੰਯੁਕਤ ਮਿਲਟਰੀ ਹਸਪਤਾਲ (ਸੀਐੱਮਐੱਚ) ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਖੈਬਰ ਪਖਤੂਨਖਵਾ ਸੂਬੇ ਦੇ ਗਵਰਨਰ ਫੈਜ਼ਲ ਕਰੀਮ ਖੁੰਡੀ ਨੇ ਸਬੰਧਤ ਅਧਿਕਾਰੀਆਂ ਤੋਂ ਹੈਲੀਕਾਪਟਰ ਹਾਦਸੇ ਦੀ ਰਿਪੋਰਟ ਮੰਗੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਿਸਬੇਨ 'ਚ ਵਾਰਿਸ ਭਰਾਵਾਂ ਦਾ ਸ਼ੋਅ ਵਿਰਸੇ ਦੀ ਬਾਤ ਪਾਉਂਦਾ ਪੰਜਾਬ ਨੂੰ ਚੇਤਿਆਂ ’ਚ ਵਸਾ ਗਿਆ
NEXT STORY