ਅੰਮ੍ਰਿਤਸਰ- ਭਾਰਤ ਦੇ ਸਾਬਕਾ ਜਾਸੂਸ ਕਸ਼ਮੀਰ ਸਿੰਘ ਨੇ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਲੰਬਾ ਸਮਾਂ ਬਿਤਾਉਣ ਤੋਂ ਬਾਅਦ ਆਖ਼ਿਰਕਾਰ 2008 ਵਿੱਚ ਰਿਹਾਈ ਹਾਸਲ ਕੀਤੀ। 1941 ਵਿੱਚ ਜਨਮੇ ਕਸ਼ਮੀਰ ਸਿੰਘ ਨੂੰ 1973 ਵਿੱਚ ਪੇਸ਼ਾਵਰ-ਰਾਵਲਪਿੰਡੀ ਸੜਕ 'ਤੇ 22ਵੇਂ ਮੀਲ ਪੱਥਰ ਦੇ ਨੇੜੇ ਪਾਕਿਸਤਾਨੀ ਖੁਫੀਆ ਏਜੰਸੀਆਂ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਉੱਤੇ ਜਾਸੂਸੀ ਅਤੇ ਤਸਕਰੀ ਦੇ ਦੋਸ਼ ਲਗਾਏ ਗਏ, ਹਾਲਾਂਕਿ ਇਹ ਦੋਸ਼ ਪੂਰੀ ਤਰ੍ਹਾਂ ਸਾਬਤ ਨਹੀਂ ਹੋ ਸਕੇ। ਗ੍ਰਿਫ਼ਤਾਰੀ ਸਮੇਂ ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਪਰਮਜੀਤ ਕੌਰ ਅਤੇ ਤਿੰਨ ਛੋਟੇ ਬੱਚੇ ਸਨ। ਉਸੇ ਸਾਲ ਪਾਕਿਸਤਾਨ ਦੀ ਫੌਜੀ ਅਦਾਲਤ ਵੱਲੋਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ, ਜਿਸਨੂੰ ਬਾਅਦ ਵਿੱਚ ਸਿਵਲ ਅਦਾਲਤਾਂ ਨੇ ਵੀ ਬਰਕਰਾਰ ਰੱਖਿਆ। ਦਇਆ ਯਾਚਿਕਾ ਵੀ ਦਾਇਰ ਕੀਤੀ ਗਈ ਪਰ ਇਸ ਨਾਲ ਕੋਈ ਰਾਹਤ ਨਹੀਂ ਮਿਲੀ। ਬਾਅਦ ਵਿੱਚ ਸਜ਼ਾ ਨੂੰ ਅਨਿਸ਼ਚਿਤ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...
ਕਸ਼ਮੀਰ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਮਹੀਨਿਆਂ ਵਿੱਚ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਉਨ੍ਹਾਂ 'ਤੇ ਭਾਰਤੀ ਜਾਸੂਸ ਹੋਣ ਦੀ ਗੱਲ ਕਬੂਲ ਕਰਵਾਉਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਉਨ੍ਹਾਂ ਨੂੰ ਪਾਕਿਸਤਾਨ ਦੀਆਂ 7 ਵੱਖ-ਵੱਖ ਜੇਲ੍ਹਾਂ ਵਿੱਚ ਰੱਖਿਆ ਗਿਆ ਅਤੇ ਕਰੀਬ 17 ਸਾਲ ਤੱਕ ਇਕਾਂਤ ਕੈਦ ਵਿੱਚ ਜ਼ੰਜੀਰਾਂ ਨਾਲ ਜਕੜ ਕੇ ਰੱਖਿਆ ਗਿਆ। ਲਗਭਗ 35 ਸਾਲ ਦੀ ਕੈਦ ਦੌਰਾਨ ਉਨ੍ਹਾਂ ਨੂੰ ਨਾ ਤਾਂ ਖੁੱਲ੍ਹਾ ਆਸਮਾਨ ਵੇਖਣ ਨੂੰ ਮਿਲਿਆ ਅਤੇ ਨਾ ਹੀ ਕਿਸੇ ਪਰਿਵਾਰਕ ਮੈਂਬਰ ਨਾਲ ਮੁਲਾਕਾਤ ਹੋ ਸਕੀ। ਉਨ੍ਹਾਂ ਦੇ ਪਰਿਵਾਰ ਨੇ ਵੀ ਉਮੀਦ ਛੱਡ ਦਿੱਤੀ ਸੀ, ਪਰ 1986 ਵਿੱਚ ਕੁਝ ਭਾਰਤੀ ਕੈਦੀਆਂ ਦੀ ਰਿਹਾਈ ਦੌਰਾਨ ਇਹ ਪਤਾ ਲੱਗਾ ਕਿ ਕਸ਼ਮੀਰ ਸਿੰਘ ਜ਼ਿੰਦਾ ਹਨ, ਹਾਲਾਂਕਿ ਉਹ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ
2008 ਵਿੱਚ ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਾਰਕੁਨ ਅੰਸਾਰ ਬਰਨੀ ਨੇ ਲਾਹੌਰ ਜੇਲ੍ਹ ਦੇ ਦੌਰੇ ਦੌਰਾਨ ਕਸ਼ਮੀਰ ਸਿੰਘ ਨੂੰ ਵੇਖਿਆ ਅਤੇ ਉਨ੍ਹਾਂ ਦੀ ਹਾਲਤ ਦੇਖ ਕੇ ਮਾਮਲਾ ਉਠਾਇਆ। ਉਨ੍ਹਾਂ ਨੇ ਮਨੁੱਖੀ ਆਧਾਰ 'ਤੇ ਉਨ੍ਹਾਂ ਦੀ ਰਿਹਾਈ ਲਈ ਮੁਹਿੰਮ ਚਲਾਈ। ਇਸ ਤੋਂ ਬਾਅਦ ਪਾਕਿਸਤਾਨ ਦੇ ਤਤਕਾਲੀ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੇ ਦਇਆ ਦਿਖਾਉਂਦੇ ਹੋਏ ਉਨ੍ਹਾਂ ਦੀ ਰਿਹਾਈ ਦਾ ਹੁਕਮ ਦੇ ਦਿੱਤਾ। 4 ਮਾਰਚ 2008 ਨੂੰ ਕਸ਼ਮੀਰ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ ਅਤੇ ਉਹ ਵਾਘਾ ਸਰਹੱਦ ਰਾਹੀਂ ਭਾਰਤ ਵਾਪਸ ਆਏ, ਜਿੱਥੇ ਉਨ੍ਹਾਂ ਦਾ ਜ਼ਬਰਦਸਤ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ- ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਾਛੀਵਾੜਾ-ਕੁਹਾੜਾ ਰੋਡ 'ਤੇ ਚੱਕਾ ਜਾਮ! ਬਲਾਕ ਪ੍ਰਧਾਨ ਦਾ ਕਾਤਲ ਨਾ ਫੜੇ ਜਾਣ 'ਤੇ ਕਾਂਗਰਸ ਨੇ ਲਾਇਆ ਧਰਨਾ
NEXT STORY