ਇਸਲਾਮਾਬਾਦ (ਭਾਸ਼ਾ)-ਪਾਕਿਸਤਾਨ ਦੀ ਪੁਲਸ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਲਈ ਪਿਛਲੇ ਹਫ਼ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪੇਸ਼ੀ ਦੌਰਾਨ ਇਥੇ ਅਦਾਲਤ ਕੰਪਲੈਕਸ ਦੇ ਬਾਹਰ ਹਿੰਸਾ ਭੜਕਾਉਣ ਦੇ ਦੋਸ਼ ’ਚ ਇਕ ਪੱਤਰਕਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਖਾਨ ਦੇ ਸਮਰਥਕਾਂ ਅਤੇ ਪੁਲਸ ਵਿਚਾਲੇ ਸ਼ਨੀਵਾਰ ਨੂੰ ਕਈ ਘੰਟੇ ਤੱਕ ਸੰਘਰਸ਼ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ : ਬਟਾਲਾ ’ਚ ਵਾਪਰੀ ਵੱਡੀ ਵਾਰਦਾਤ, 200 ਰੁਪਏ ਪਿੱਛੇ ਪੁੱਤ ਦਾ ਕਤਲ ਤੇ ਪਿਓ ਨੂੰ ਕੀਤਾ ਗੰਭੀਰ ਜ਼ਖ਼ਮੀ
ਇਹ ਸੰਘਰਸ਼ ਅਦਾਲਤ ਕੰਪਲੈਕਸ ਦੇ ਬਾਹਰ ਉਸ ਸਮੇਂ ਹੋਇਆ ਸੀ, ਜਦੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਖਾਨ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਦਾਇਰ ਇਕ ਸ਼ਿਕਾਇਤ ’ਤੇ ਕਾਰਵਾਈ ਵਿਚ ਹਿੱਸਾ ਲੈਣ ਲਈ ਅਦਾਲਤ ਪਹੁੰਚੇ ਸਨ।
ਅਫਗਾਨਿਸਤਾਨ, ਪਾਕਿ, ਚੀਨ, ਫਿਲਪੀਨਜ਼, ਤਾਇਵਾਨ ਤੇ ਕਜ਼ਾਕਿਸਤਾਨ ’ਚ ਵੀ ਭੂਚਾਲ ਨਾਲ ਕੰਬੀ ਧਰਤੀ
NEXT STORY