ਕੰਧਾਰ (ਯੂ. ਐੱਨ. ਆਈ.): ਅਫਗਾਨਿਸਤਾਨ ਦੇ ਹੇਲਮੰਡ ਸੂਬੇ 'ਚ ਐਤਵਾਰ ਨੂੰ ਇਕ ਸੜਕ ਹਾਦਸੇ 'ਚ 21 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਸੂਬਾਈ ਸਰਕਾਰ ਦੇ ਬੁਲਾਰੇ ਮੌਲਵੀ ਮੁਹੰਮਦ ਕਾਸਿਮ ਰਿਆਜ਼ ਨੇ ਇਹ ਜਾਣਕਾਰੀ ਦਿੱਤੀ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਗੇਰੇਸ਼ਕ ਜ਼ਿਲ੍ਹੇ ਵਿੱਚ ਵਾਪਰਿਆ ਜਦੋਂ ਹੇਰਾਤ ਜਾ ਰਹੀ ਇੱਕ ਯਾਤਰੀ ਬੱਸ ਇੱਕ ਟੈਂਕਰ ਅਤੇ ਇੱਕ ਮੋਟਰਸਾਈਕਲ ਨਾਲ ਟਕਰਾ ਗਈ। ਇਸ ਤੋਂ ਬਾਅਦ ਬੱਸ ਪਲਟ ਗਈ ਅਤੇ ਅੱਗ ਲੱਗ ਗਈ, ਜਿਸ ਕਾਰਨ 21 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੜ੍ਹੋ ਇਹ ਅਹਿਮ ਖ਼ਬਰ- ਭਾਰਤੀਆਂ ਲਈ ਅਹਿਮ ਖ਼ਬਰ, ਆਸਟ੍ਰੇਲੀਆ 'ਚ ਕਾਮਿਆਂ ਲਈ ਚਿਤਾਵਨੀ ਜਾਰੀ
ਉਨ੍ਹਾਂ ਦੱਸਿਆ ਕਿ ਹਾਦਸੇ ਦਾ ਕਾਰਨ ਲਾਪਰਵਾਹੀ ਨਾਲ ਗੱਡੀ ਚਲਾਉਣਾ ਹੋ ਸਕਦਾ ਹੈ। ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਸਰਕਾਰੀ ਬਖਤਰ ਨਿਊਜ਼ ਏਜੰਸੀ ਨੇ ਇਸ ਹਾਦਸੇ ਵਿੱਚ 21 ਲੋਕਾਂ ਦੀ ਮੌਤ ਅਤੇ 38 ਦੇ ਜ਼ਖਮੀ ਹੋਣ ਦੀ ਗਿਣਤੀ ਕੀਤੀ ਹੈ। ਟ੍ਰੈਫਿਕ ਪੁਲਸ ਦੇ ਡਾਇਰੈਕਟੋਰੇਟ ਜਨਰਲ ਅਨੁਸਾਰ ਅਫਗਾਨਿਸਤਾਨ ਵਿੱਚ ਪਿਛਲੇ 10 ਮਹੀਨਿਆਂ ਵਿੱਚ ਸੜਕ ਹਾਦਸਿਆਂ ਕਾਰਨ 1,600 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 4,000 ਤੋਂ ਵੱਧ ਜ਼ਖਮੀ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਰਤੀਆਂ ਲਈ ਅਹਿਮ ਖ਼ਬਰ, ਆਸਟ੍ਰੇਲੀਆ 'ਚ ਕਾਮਿਆਂ ਲਈ ਚਿਤਾਵਨੀ ਜਾਰੀ
NEXT STORY