ਕਰੇਮੋਨਾ (ਦਲਵੀਰ ਸਿੰਘ ਕੈਂਥ) : ਬੀਤੀ ਸ਼ਾਮ ਇੱਕ ਭਾਰਤੀ ਪੰਜਾਬੀ ਨੌਜਵਾਨ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ, ਜਦੋਂ ਉਹ ਸਾਈਕਲ 'ਤੇ ਆਪਣੇ ਘਰ ਨੂੰ ਜਾ ਰਿਹਾ ਸੀ। ਜਾਣਕਾਰੀ ਮੁਤਾਬਕ, ਮਰਹੂਮ ਬਲਰਾਜ ਸਿੰਘ (43) ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਕਾਜਲਮਜੌਰੇ ਸ਼ਹਿਰ (ਕਰੇਮੋਨਾ) ਨੇੜੇ ਇੱਕ ਪੈਦਲ ਕਰਾਸਿੰਗ ਕੋਲੋਂ ਲੰਘਣ ਮੌਕੇ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਬਲਰਾਜ ਸਿੰਘ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : 18 ਨੂੰ ਸ੍ਰੀ ਗੁਰੂ ਰਵਿਦਾਸ ਟੈਂਪਲ ਮੋਨਤੈਕਿਓ ਵਿਚੈਸਾ ਵਿਖੇ ਮਨਾਇਆ ਜਾਵੇਗਾ ਬਾਬਾ ਸਾਹਿਬ ਦਾ ਜਨਮ ਦਿਨ
ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਹਤ ਕਰਮਚਾਰੀਆਂ ਦਾ ਦਸਤਾ ਅਤੇ ਐਂਬੂਲੈਂਸ ਮੌਕੇ 'ਤੇ ਪਹੁੰਚ ਗਏ ਪਰ ਬਲਰਾਜ ਸਿੰਘ ਦੀ ਹਾਲਤ ਗੰਭੀਰ ਦੇਖ ਕੇ ਉਸ ਨੂੰ ਹੈਲੀਕਾਪਟਰ ਰਾਹੀਂ ਪਾਰਮਾ ਹਸਤਪਾਲ ਦਾਖਲ ਕਰਵਾਇਆ ਜਿੱਥੇ ਬਲਰਾਜ ਸਿੰਘ ਜ਼ਖਮਾਂ ਦੀ ਤਾਬ ਨਾ ਸਹਿੰਦਾ ਹੋਇਆ ਅੱਜ ਸਵੇਰੇ ਦਮ ਤੋੜ ਗਿਆ। ਮ੍ਰਿਤਕ ਬਲਰਾਜ ਸਿੰਘ ਇਟਲੀ ਵਿੱਚ ਪਿਛਲੇ 11-12 ਸਾਲਾਂ ਤੋਂ ਰਹਿ ਰਿਹਾ ਸੀ, ਜਿਹੜਾ ਕਿ ਪਿੱਛੋਂ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸੀ। ਉਹ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ ਦੋ ਮਾਸੂਮ ਬੱਚਿਆਂ ਨੂੰ ਛੱਡ ਗਿਆ ਹੈ। ਪੁਲਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਮੰਦਭਾਗੀ ਘਟਨਾ ਨਾਲ ਇਲਾਕੇ ਦੇ ਭਾਰਤੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
18 ਨੂੰ ਸ੍ਰੀ ਗੁਰੂ ਰਵਿਦਾਸ ਟੈਂਪਲ ਮੋਨਤੈਕਿਓ ਵਿਚੈਸਾ ਵਿਖੇ ਮਨਾਇਆ ਜਾਵੇਗਾ ਬਾਬਾ ਸਾਹਿਬ ਦਾ ਜਨਮ ਦਿਨ
NEXT STORY