ਪ੍ਰਾਗ-ਚੈੱਕ ਗਣਰਾਜ 'ਚ ਇਕ ਹਫ਼ਤੇ ਦੇ ਅੰਦਰ ਦੂਜੀ ਵਾਰ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਰਿਕਾਰਡ 22 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਦੇ ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲਾ ਮੁਤਾਬਕ ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 22,936 ਨਵੇਂ ਮਾਮਲੇ ਦਰਜ ਕੀਤੇ ਗਏ ਜੋ ਮੰਗਲਵਾਰ ਨੂੰ ਸਾਹਮਣੇ ਆਏ ਮਾਮਲਿਆਂ ਤੋਂ ਕਰੀਬ 500 ਜ਼ਿਆਦਾ ਹਨ। ਚੈੱਕ ਗਣਰਾਜ 'ਚ ਪਿਛਲੇ ਇਕ ਹਫ਼ਤੇ ਦੌਰਾਨ ਪ੍ਰਤੀ ਇਕ ਲੱਖ ਲੋਕਾਂ 'ਚ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਜਾਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 929 ਹੋ ਗਈ ਹੈ।
ਇਹ ਵੀ ਪੜ੍ਹੋ : ਬੇਹੱਦ ਚਿੰਤਾ ਦਾ ਵਿਸ਼ਾ ਹੈ ਚੰਨੀ ਅਤੇ ਸਿੱਧੂ ਦਾ ਪਾਕਿਸਤਾਨ ਪ੍ਰਤੀ ਪ੍ਰੇਮ : ਰਾਘਵ ਚੱਢਾ
ਚੈੱਕ ਗਣਰਾਜ ਦੇ ਸਿਹਤ ਮੰਤਰਾਲਾ ਮੁਤਾਬਕ, ਵੀਰਵਾਰ ਨੂੰ ਕੋਵਿਡ-19 ਕਾਰਨ ਦੇਸ਼ 'ਚ ਰਿਕਾਰਡ 110 ਲੋਕਾਂ ਦੀ ਮੌਤ ਹੋਈ, ਅਪ੍ਰੈਲ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦ ਇਨਫੈਕਸ਼ਨ ਦੇ ਕਾਰਨ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ। ਚੈੱਕ ਗਣਰਾਜ ਦੀ ਸਰਕਾਰ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਇਹ ਪਾਬੰਦੀ ਵਿਸ਼ੇਸ਼ ਰੂਪ ਨਾਲ ਉਨ੍ਹਾਂ ਲੋਕਾਂ 'ਤੇ ਲਾਗੂ ਹੋਣਗੀਆਂ, ਜਿਨ੍ਹਾਂ ਨੇ ਕੋਵਿਡ-19 ਰੋਕੂ ਟੀਕਿਆਂ ਦੀ ਖੁਰਾਕ ਨਹੀਂ ਲਈ ਹੈ। ਜ਼ਿਕਰਯੋਗ ਹੈ ਕਿ ਦੇਸ਼ 'ਚ ਕੋਵਿਡ-19 ਟੀਕਾਕਰਨ ਦੀ ਦਰ ਯੂਰਪੀਨ ਯੂਨੀਅਨ ਦੀ ਟੀਕਾਕਰਨ ਦੀ ਔਸਤ ਦਰ ਤੋਂ ਘੱਟ ਹੈ।
ਇਹ ਵੀ ਪੜ੍ਹੋ : ਰੂਸ 'ਚ ਲਗਾਤਾਰ ਦੂਜੇ ਦਿਨ ਕੋਰੋਨਾ ਨਾਲ ਹੋਈਆਂ ਵੱਡੀ ਗਿਣਤੀ 'ਚ ਮੌਤਾਂ
ਚੈੱਕ ਗਣਰਾਜ 'ਚ ਸੋਮਵਾਰ ਤੋਂ ਕੋਵਿਡ-19 ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ ਨੂੰ ਜਨਤਕ ਪ੍ਰੋਗਰਾਮਾਂ ਤੋਂ ਇਲਾਵਾ ਬਾਰ, ਰੈਸਟੋਰੈਂਟ, ਅਜਾਇਬ ਘਰਾਂ ਅਤੇ ਹੋਟਲਾਂ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਚਾਹੇ ਉਨ੍ਹਾਂ ਕੋਲ ਕੋਵਿਡ-19 ਦੀ ਨੈਗੇਟਿਵ ਜਾਂਚ ਰਿਪੋਰਟ ਕਿਉਂ ਨਾ ਹੋਵੇ। ਚੈੱਕ ਗਣਰਾਜ 'ਚ ਹੁਣ ਤੱਕ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕਰੀਬ 20 ਲੱਖ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਇਸ ਮਹਾਮਾਰੀ ਕਾਰਨ 32,005 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਸਿੰਗਾਪੁਰ ਨੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਜਨਵਰੀ ਤੋਂ ਕੋਰੋਨਾ ਟੀਕਾਕਰਨ ਦੀ ਬਣਾਈ ਯੋਜਨਾ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਰੂਸ 'ਚ ਲਗਾਤਾਰ ਦੂਜੇ ਦਿਨ ਕੋਰੋਨਾ ਨਾਲ ਹੋਈਆਂ ਵੱਡੀ ਗਿਣਤੀ 'ਚ ਮੌਤਾਂ
NEXT STORY