ਇੰਟਰਨੈਸ਼ਨਲ ਡੈਸਕ : ਚੀਨ ਦੇ ਜਿਲਿਨ ਸੂਬੇ ’ਚ ਸ਼ਨੀਵਾਰ ਨੂੰ ਇਕ ਗੋਦਾਮ ’ਚ ਭਿਆਨਕ ਅੱਗ ਲੱਗਣ ਨਾਲ 14 ਲੋਕਾਂ ਦੀ ਮੌਤ ਹੋ ਗਈ ਤੇ 26 ਵਿਅਕਤੀ ਝੁਲਸ ਗਏ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਜਿਲਿਨ ਸੂਬੇ ਦੀ ਰਾਜਧਾਨੀ ਚਾਂਗਚੁਨ ’ਚ ਜਿੰਗੁਏ ਉਦਯੋਗਿਕ ਵਿਕਾਸ ਖੇਤਰ ’ਚ ਇਕ ਗੋਦਾਮ ’ਚ ਵਾਪਰਿਆ।
ਇਹ ਵੀ ਪੜ੍ਹੋ : ਮਹਾਰਾਸ਼ਟਰ ’ਚ ਮੀਂਹ ਨੇ ਮਚਾਈ ਤਬਾਹੀ, ਕੋਰੋਨਾ ਹਸਪਤਾਲ ’ਚ ਪਾਣੀ ਵੜਨ ਨਾਲ 8 ਮਰੀਜ਼ਾਂ ਦੀ ਗਈ ਜਾਨ
ਸ਼ਿਨਹੁਆ ਸਮਾਚਾਰ ਏਜੰਸੀ ਨੇ ਖ਼ਬਰ ਦਿੱਤੀ ਹੈ ਕਿ ਹਾਦਸੇ ’ਚ 14 ਲੋਕਾਂ ਦੀ ਮੌਤ ਹੋ ਗਈ ਤੇ 26 ਹੋਰ ਝੁਲਸ ਗਏ। ਇਸ ਨੇ ਕਿਹਾ ਕਿ ਜ਼ਖਮੀਆਂ ’ਚੋਂ 12 ਦੀ ਹਾਲਤ ਗੰਭੀਰ ਹੈ। ਅਧਿਕਾਰੀਆਂ ਨੇ ਕਿਹਾ ਕਿ ਰਾਹਤ ਤੇ ਬਚਾਅ ਕਾਰਜ ਜਾਰੀ ਹੈ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਬ੍ਰਿਸਬੇਨ 'ਚ 25 ਜੁਲਾਈ ਨੂੰ ਕਰਵਾਇਆ ਜਾ ਰਿਹੈ ‘ਇੰਡੀਅਨ ਯੂਥ ਫੈਸਟੀਵਲ 2021’
NEXT STORY