ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੁਆਰਾ ਅਫਗਾਨਿਸਤਾਨ ਵਿੱਚੋਂ ਅਮਰੀਕੀ ਨਾਗਰਿਕਾਂ ਦੀ ਨਿਕਾਸੀ ਪ੍ਰਕਿਰਿਆ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈਂਟਾਗਨ ਨੇ ਸੋਮਵਾਰ ਨੂੰ ਦੱਸਿਆ ਕਿ ਅਫਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਰਾਹੀਂ ਪਿਛਲੇ 24 ਘੰਟਿਆਂ ਵਿੱਚ ਲਗਭਗ 16,000 ਲੋਕਾਂ ਨੂੰ ਕੱਢਿਆ ਗਿਆ ਹੈ। ਅਮਰੀਕੀ ਪ੍ਰਸ਼ਾਸਨ 31 ਅਗਸਤ ਦੀ ਸਮਾਂ ਸੀਮਾ ਤੱਕ ਆਪਣੀ ਏਅਰਲਿਫਟ ਨੂੰ ਪੂਰਾ ਕਰਨ ਦੀ ਦਿਸ਼ਾ 'ਚ ਕੰਮ ਕਰ ਰਿਹਾ ਹੈ। ਇਸ ਸਬੰਧੀ ਅਮਰੀਕੀ ਸੈਨਾ ਦੇ ਜਨਰਲ ਹੈਂਕ ਟੇਲਰ ਨੇ ਜਾਣਕਾਰੀ ਦਿੱਤੀ ਕਿ ਤਾਲਿਬਾਨ ਦੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਕਾਬੁਲ ਦੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੋਮਵਾਰ ਸਵੇਰੇ 3.00 ਵਜੇ ਤੱਕ 24 ਘੰਟਿਆਂ ਦੌਰਾਨ ਕਈ ਦੇਸ਼ਾਂ ਦੀਆਂ 61 ਫੌਜੀ, ਵਪਾਰਕ ਅਤੇ ਚਾਰਟਰ ਉਡਾਣਾਂ ਰਵਾਨਾ ਹੋਈਆਂ ਤੇ ਇਸ ਦਿਨ ਕੱਢੇ ਗਏ ਕੁੱਲ 'ਚੋਂ 11,000 ਲੋਕਾਂ ਨੂੰ ਅਮਰੀਕੀ ਫੌਜੀ ਏਅਰਲਿਫਟ ਆਪ੍ਰੇਸ਼ਨ ਦੁਆਰਾ ਬਾਹਰ ਕੱਢਿਆ ਗਿਆ।
ਇਹ ਖ਼ਬਰ ਪੜ੍ਹੋ- ਬੰਗਲਾਦੇਸ਼ ਵਿਰੁੱਧ ਸੀਰੀਜ਼ ਤੋਂ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਨਿਊਜ਼ੀਲੈਂਡ ਦਾ ਕ੍ਰਿਕਟਰ
ਟੇਲਰ ਨੇ ਕਿਹਾ ਕਿ ਜੁਲਾਈ ਤੋਂ ਅਮਰੀਕੀ ਉਡਾਣਾਂ 'ਚ ਅਫਗਾਨਿਸਤਾਨ ਤੋਂ ਸੁਰੱਖਿਅਤ ਕੱਢੇ ਹੋਏ ਲੋਕਾਂ ਦੀ ਗਿਣਤੀ 42,000 ਹੋ ਗਈ ਹੈ। ਪੈਂਟਾਗਨ ਦੇ ਬੁਲਾਰੇ ਜੌਹਨ ਕਿਰਬੀ ਅਨੁਸਾਰ ਇਹਨਾਂ 'ਚ ਕਈ ਹਜ਼ਾਰ ਅਮਰੀਕੀ ਨਾਗਰਿਕ ਤੇ ਇਸਦੇ ਇਲਾਵਾ ਹਜ਼ਾਰਾਂ ਅਫਗਾਨ ਨਾਗਰਿਕ ਜੋ ਕਿ ਅਮਰੀਕੀ ਫੌਜਾਂ ਲਈ ਕੰਮ ਕਰਦੇ ਸਨ। ਜਿਨ੍ਹਾਂ ਨੇ ਵਿਸ਼ੇਸ਼ ਇਮੀਗ੍ਰੇਸ਼ਨ ਵੀਜ਼ਾ ਲਈ ਅਰਜ਼ੀ ਦਿੱਤੀ ਸੀ ਆਦਿ ਸ਼ਾਮਿਲ ਹਨ। ਕਿਰਬੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਰਾਸ਼ਟਰਪਤੀ ਜੋਅ ਬਾਈਡੇਨ ਦੁਆਰਾ ਅਫਗਾਨਿਸਤਾਨ ਤੋਂ ਵਾਪਸੀ ਲਈ ਨਿਰਧਾਰਤ ਕੀਤੀ ਗਈ ਤਾਰੀਖ 31 ਅਗਸਤ ਤੱਕ ਅਮਰੀਕੀ ਨਿਕਾਸੀ ਕਾਰਜਾਂ ਨੂੰ ਪੂਰਾ ਕਰਨ 'ਤੇ ਧਿਆਨ ਕੇਂਦਰਤ ਕੀਤਾ ਗਿਆ ਹੈ।
ਇਹ ਖ਼ਬਰ ਪੜ੍ਹੋ- ਆਸਟਰੇਲੀਆ ਦੌਰੇ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਦੇ ਵਿਸ਼ੇਸ਼ ਸਮਾਗਮ ਦੌਰਾਨ 2 ਪੁਸਤਕਾਂ ਲੋਕ ਅਰਪਣ
NEXT STORY