ਬੈਂਕਾਕ (ਏ.ਪੀ.)- ਮਿਆਂਮਾਰ ਤੋਂ ਵੱਡੀ ਖ਼ਬਰ ਆਈ ਹੈ। ਮਿਆਂਮਾਰ ਦੀ ਫੌਜੀ ਸਰਕਾਰ ਦੇ ਮੁਖੀ ਨੇ ਦੇਸ਼ ਦੇ ਰਵਾਇਤੀ ਨਵੇਂ ਸਾਲ ਮੌਕੇ ਲਗਭਗ 4,900 ਕੈਦੀਆਂ ਨੂੰ ਰਿਹਾਅ ਕੀਤਾ ਹੈ। ਸਰਕਾਰੀ ਮੀਡੀਆ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਰਿਹਾਅ ਕੀਤੇ ਗਏ ਲੋਕਾਂ ਵਿੱਚ ਕਿੰਨੇ ਰਾਜਨੀਤਿਕ ਕੈਦੀ ਸ਼ਾਮਲ ਹਨ। ਇਹ ਉਹ ਲੋਕ ਹਨ ਜਿਨ੍ਹਾਂ ਨੂੰ ਫੌਜ ਦਾ ਵਿਰੋਧ ਕਰਨ 'ਤੇ ਜੇਲ੍ਹ ਵਿੱਚ ਸੁੱਟਿਆ ਗਿਆ ਸੀ।
ਪੜ੍ਹੋ ਇਹ ਅਹਿਮ ਖ਼ਬਰ-ਵਿਸਾਖੀ ਮੌਕੇ ਟੌਮ ਸੂਜ਼ੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ, ਤਸਵੀਰਾਂ ਆਈਆਂ ਸਾਹਮਣੇ
ਮਿਆਂਮਾਰ ਦੇ ਸਰਕਾਰੀ ਮੀਡੀਆ 'ਮਿਆਂਮਾਰ ਰੇਡੀਓ ਅਤੇ ਟੈਲੀਵਿਜ਼ਨ (MRTV)' ਅਨੁਸਾਰ ਸੱਤਾਧਾਰੀ ਫੌਜੀ ਪ੍ਰੀਸ਼ਦ ਦੇ ਮੁਖੀ ਸੀਨੀਅਰ ਜਨਰਲ ਮਿਨ ਆਂਗ ਹਲਾਈਂਗ ਨੇ 4,893 ਕੈਦੀਆਂ ਨੂੰ ਮੁਆਫ਼ ਕਰ ਦਿੱਤਾ ਹੈ। ਇੱਕ ਹੋਰ ਬਿਆਨ ਵਿੱਚ ਕਿਹਾ ਗਿਆ ਹੈ ਕਿ 13 ਵਿਦੇਸ਼ੀਆਂ ਨੂੰ ਵੀ ਰਿਹਾਅ ਕੀਤਾ ਜਾਵੇਗਾ ਅਤੇ ਮਿਆਂਮਾਰ ਤੋਂ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਕੁਝ ਕੈਦੀਆਂ ਦੀ ਸਜ਼ਾ ਵੀ ਘਟਾ ਦਿੱਤੀ ਗਈ ਹੈ ਪਰ ਕਤਲ, ਬਲਾਤਕਾਰ ਅਤੇ ਗੰਭੀਰ ਅਪਰਾਧਾਂ ਦੇ ਦੋਸ਼ੀ ਠਹਿਰਾਏ ਗਏ ਕੈਦੀਆਂ ਨੂੰ ਕੋਈ ਰਿਆਇਤ ਨਹੀਂ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਵਿਸਾਖੀ ਮੌਕੇ ਟੌਮ ਸੂਜ਼ੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ, ਤਸਵੀਰਾਂ ਆਈਆਂ ਸਾਹਮਣੇ
NEXT STORY