ਪੇਸ਼ਾਵਰ- ਉੱਤਰ ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਦੇਰ ਰਾਤ ਹੋਏ ਸੜਕ ਹਾਦਸੇ 'ਚ ਹੀ ਪਰਿਾਰ ਦੇ 11 ਜੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਬਚਾਅ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਵੀਰਵਾਰ ਦੇਰ ਰਾਤ ਡੇਰਾ ਇਸਮਾਈਲ ਖਾਨ ਜ਼ਿਲ੍ਹੇ 'ਚ ਉਸ ਸਮੇਂ ਹੋਇਆ, ਜਦੋਂ ਵਾਹਨ ਬ੍ਰੇਕ ਫ਼ੇਲ ਹੋਣ ਕਾਰਨ ਖੱਡ 'ਚ ਡਿੱਗ ਗਿਆ।
ਵਾਹਨ ਝੋਬ ਜ਼ਿਲ੍ਹੇ ਤੋਂ ਡੇਰਾ ਇਸਮਾਈਲ ਖਾਨ ਵੱਲ ਜਾ ਰਿਹਾ ਸੀ। ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਤੋਂ 5 ਔਰਤਾਂ, ਇਕ ਪੁਰਸ਼ ਅਤੇ ਇਕ ਬੱਚੇ ਸਣੇ 11 ਲਾਸ਼ਾਂ ਮਿਲੀਆਂ ਹਨ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਹਾਦਸੇ 'ਚ ਜਾਨ ਗੁਆਉਣ ਵਾਲੇ ਸਾਰੇ ਲੋਕ ਇਕ ਹੀ ਪਰਿਵਾਰ ਦੇ ਮੈਂਬਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਾਬ ਖਰੀਦਣ ਤੋਂ ਪਹਿਲਾਂ ਦਿਖਾਉਣਾ ਪਵੇਗਾ ਇਹ ਖਾਸ ਕਾਰਡ, ਨਹੀਂ ਤਾਂ....
NEXT STORY