ਮਿਲਾਨ (ਸਾਬੀ ਚੀਨੀਆ) : ਇਟਲੀ ਸਰਕਾਰ ਨੇ ਕੁਝ ਦਿਨ ਪਹਿਲਾਂ ਸੜਕ ਹਾਦਸਿਆਂ ਨੂੰ ਰੋਕਣ ਲਈ ਨਵੇਂ ਕਾਨੂੰਨ ਪਾਸ ਕੀਤੇ ਹਨ ਪਰ ਫਿਰ ਵੀ ਤੇਜ਼ ਰਫ਼ਤਾਰ ਅਤੇ ਮੋਬਾਈਲ ਫੋਨ ਅੱਜਕੱਲ੍ਹ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਬੀਤੇ ਦਿਨ ਇਟਲੀ ’ਚ ਵੀ ਅਜਿਹਾ ਹੀ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ’ਚ ਇਕ ਕਾਰ ਦੀ ਲਪੇਟ ਵਿਚ ਆਉਣ ਕਰਕੇ ਦੋ ਸਾਲਾ ਬੱਚੇ ਸਮੇਤ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਚਲੇ ਗਈ।
ਇਹ ਖ਼ਬਰ ਵੀ ਪੜ੍ਹੋ : ਲੱਖਾਂ ਰੁਪਏ ਲਾ ਕੇ ਕੈਨੇਡਾ ਭੇਜੀ ਪਤਨੀ, ਖੁਦ ਦੇ ਪਹੁੰਚਣ ’ਤੇ ਫੇਰੀਆਂ ਅੱਖਾਂ ਤੇ ਕਰ ’ਤਾ ਉਹ ਜੋ ਸੋਚਿਆ ਨਹੀਂ ਸੀ
ਜਾਣਕਾਰੀ ਅਨੁਸਾਰ ਇਟਲੀ ਦੇ ਬੇਲੂਨੋ ਜ਼ਿਲ੍ਹੇ ਦੇ ਇਕ ਇਲਾਕੇ ’ਚ ਕਾਰ ਦਾ ਸੰਤੁਲਨ ਵਿਗੜਨ ਕਾਰਨ ਇਹ ਹਾਦਸਾ ਵਾਪਰਿਆ, ਜਿਸ ਨੇ ਸੜਕ ’ਤੇ ਪੈਦਲ ਜਾ ਰਹੇ 4 ਜਣਿਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਨ੍ਹਾਂ ’ਚੋਂ 2 ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ 2 ਸਾਲਾ ਬੱਚਾ, ਜੋ ਬੇਬੀ ਸਟਰਾਲਰ ਵਿਚ ਸੀ, ਦੀ ਹਸਪਤਾਲ ਜਾ ਕੇ ਮੌਤ ਹੋਣ ਦਾ ਸਮਾਚਾਰ ਦੱਸਿਆਂ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਕਾਰ ਤੇ ਕੈਂਟਰ ਵਿਚਾਲੇ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ
ਬੱਚੇ ਦੀ ਮਾਂ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਵਿਚ ਕਾਰ ਚਾਲਕ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੈ, ਜਿਸ ਨੂੰ ਵੀ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਅਧਿਕਾਰੀਆਂ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆਂ ਜਾ ਰਿਹਾ ਹੈ ਕਿ ਕਾਰ ਚਾਲਕ ਦੀ ਅਣਗਹਿਲੀ ਕਾਰਨ ਇਹ ਹਾਦਸਾ ਵਾਪਰਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੋਭਾਲ ਨੇ ਬ੍ਰਿਟਿਸ਼ ਹਮਰੁਤਬਾ ਨੂੰ ਕਿਹਾ-ਭਾਰਤੀ ਅਫਸਰਾਂ ਨੂੰ ਧਮਕੀਆਂ ਦੇਣ ਵਾਲੇ ਤੱਤਾਂ ਖ਼ਿਲਾਫ਼ ਹੋਵੇ ਕਾਰਵਾਈ
NEXT STORY