ਯੇਰੂਸ਼ਲਮ (ਯੂ.ਐਨ.ਆਈ.)- ਅਮਰੀਕਾ ਦੇ ਵਾਸ਼ਿੰਗਟਨ ਡੀ.ਸੀ. ਵਿੱਚ ਇਜ਼ਰਾਈਲੀ ਦੂਤਘਰ ਦੇ ਦੋ ਕਰਮਚਾਰੀਆਂ ਦੀ ਹੱਤਿਆ ਦੇ ਸ਼ੱਕੀ ਏਲੀਅਸ ਰੋਡਰਿਗਜ਼ ਨੂੰ ਮੌਤ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਫੌਕਸ ਨਿਊਜ਼ ਨੇ ਇਹ ਜਾਣਕਾਰੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫ.ਬੀ.ਆਈ) ਦੇ ਇੱਕ ਦਸਤਾਵੇਜ਼ ਦਾ ਹਵਾਲਾ ਦਿੰਦੇ ਹੋਏ ਦਿੱਤੀ। ਜ਼ਿਕਰਯੋਗ ਹੈ ਕਿ ਬੀਤੀ ਰਾਤ ਇੱਕ ਬੰਦੂਕਧਾਰੀ ਨੇ ਵਾਸ਼ਿੰਗਟਨ ਡੀਸੀ ਦੇ ਕੈਪੀਟਲ ਯਹੂਦੀ ਅਜਾਇਬ ਘਰ ਵਿੱਚ ਇਜ਼ਰਾਈਲੀ ਦੂਤਘਰ ਦੇ ਦੋ ਕਰਮਚਾਰੀਆਂ- ਯਾਰੋਨ ਲਿਜ਼ਟਿੰਸਕੀ ਅਤੇ ਸਾਰਾਹ ਮਿਲਗ੍ਰੀਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸ਼ੱਕੀ ਬੰਦੂਕਧਾਰੀ ਦੀ ਪਛਾਣ 31 ਸਾਲਾ ਏਲੀਅਸ ਰੋਡਰਿਗਜ਼ ਵਜੋਂ ਹੋਈ ਹੈ। ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਥਿਤ ਤੌਰ 'ਤੇ ਉਸਨੇ ਆਪਣੀ ਗ੍ਰਿਫਤਾਰੀ ਦੌਰਾਨ ਫਲਸਤੀਨ ਪੱਖੀ ਨਾਅਰੇ ਲਗਾਏ ਸਨ।
ਪੜ੍ਹੋ ਇਹ ਅਹਿਮ ਖ਼ਬਰ-ਸੋਨੇ ਦੀ ਖਾਨ 'ਚ ਫਸੇ 260 ਕਾਮੇ, ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
ਐਫ.ਬੀ.ਆਈ ਦੇ ਹਲਫ਼ਨਾਮੇ ਅਨੁਸਾਰ ਰੌਡਰਿਗਜ਼ 'ਤੇ ਇੱਕ ਵਿਦੇਸ਼ੀ ਅਧਿਕਾਰੀ ਦੀ ਹੱਤਿਆ, ਮੌਤ ਦਾ ਕਾਰਨ ਬਣਨ ਵਾਲੇ ਹਥਿਆਰ ਦੀ ਵਰਤੋਂ, ਹਿੰਸਾ ਦੇ ਅਪਰਾਧ ਦੌਰਾਨ ਹਥਿਆਰ ਦੀ ਵਰਤੋਂ ਅਤੇ ਪਹਿਲੀ ਡਿਗਰੀ ਕਤਲ ਦੇ ਦੋਸ਼ ਲਗਾਏ ਗਏ ਹਨ। ਇਨ੍ਹਾਂ ਦੋਸ਼ਾਂ ਦੇ ਆਧਾਰ 'ਤੇ ਜੇਕਰ ਰੋਡਰਿਗਜ਼ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਨੂੰ ਮੌਤ ਦੀ ਸਜ਼ਾ ਹੋ ਸਕਦੀ ਹੈ। ਇਸ ਦੌਰਾਨ ਸੰਯੁਕਤ ਰਾਸ਼ਟਰ ਵਿੱਚ ਇਜ਼ਰਾਈਲੀ ਰਾਜਦੂਤ ਡੈਨੀ ਡੈਨਨ ਨੇ ਇਸ ਹਮਲੇ ਨੂੰ "ਯਹੂਦੀ-ਵਿਰੋਧੀ ਅੱਤਵਾਦ ਦੀ ਘਿਣਾਉਣੀ ਕਾਰਵਾਈ" ਦੱਸਿਆ। ਇਸ ਹਮਲੇ ਤੋਂ ਬਾਅਦ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੁਨੀਆ ਭਰ ਵਿੱਚ ਇਜ਼ਰਾਈਲੀ ਡਿਪਲੋਮੈਟਿਕ ਮਿਸ਼ਨਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਰੂਸ ਅਤੇ ਯੂਕ੍ਰੇਨ ਵਿਚਾਲੇ ਕੈਦੀਆਂ ਦੀ ਅਦਲਾ-ਬਦਲੀ
NEXT STORY