ਇਸਲਾਮਾਬਾਦ (ਭਾਸ਼ਾ) ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕੱਕੜ ਨੇ ਕਿਹਾ ਹੈ ਕਿ ਅਗਲੇ ਮਹੀਨੇ ਵਤਨ ਪਰਤਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਗ੍ਰਿਫ਼ਤਾਰ ਕਰਨਾ ਹੈ ਜਾਂ ਨਹੀਂ, ਇਸ ਦਾ ਫੈ਼ਸਲਾ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਕਰਨਗੀਆਂ। ਨਵਾਜ਼ ਕੱਕੜ ਨੇ ਬੁੱਧਵਾਰ ਨੂੰ ਸਮਾ ਟੀਵੀ 'ਤੇ ਇੱਕ ਇੰਟਰਵਿਊ ਦੌਰਾਨ ਇਹ ਟਿੱਪਣੀ ਕੀਤੀ। ਉਨ੍ਹਾਂ ਨੂੰ ਸ਼ਰੀਫ (73) ਦੇ ਦੇਸ਼ ਪਰਤਣ 'ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਪੁੱਛਿਆ ਗਿਆ ਸੀ।
ਨਵਾਜ਼ ਨੂੰ ਫਰਵਰੀ 2020 ਵਿੱਚ ਭਗੌੜਾ ਘੋਸ਼ਿਤ ਕੀਤਾ ਗਿਆ ਸੀ। ਉਸੇ ਸਾਲ ਜਵਾਬਦੇਹੀ ਅਦਾਲਤ ਨੇ ਤੋਸ਼ਾਖਾਨਾ ਵਾਹਨ ਮਾਮਲੇ ਵਿੱਚ ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਭਗੌੜਾ ਕਰਾਰ ਦਿੱਤਾ ਸੀ। ਜਦੋਂ ਇੰਟਰਵਿਊ ਕਰਤਾ ਨੇ ਪੁੱਛਿਆ ਕੀ ਨਵਾਜ਼ ਨੂੰ ਘਰ ਪਰਤਣ 'ਤੇ ਗ੍ਰਿਫ਼ਤਾਰ ਕੀਤਾ ਜਾਵੇਗਾ, ਦੇ ਜਵਾਬ ਵਿਚ ਕੱਕੜ ਨੇ ਕਿਹਾ ਕਿ "ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਕਾਨੂੰਨ ਦੀ ਰੋਸ਼ਨੀ ਵਿੱਚ ਮਾਮਲੇ 'ਤੇ ਫ਼ੈਸਲਾ ਕਰਨਗੀਆਂ। ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਨਵਾਜ਼ ਸ਼ਰੀਫ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤਾਂ ਉਹ ਅਜਿਹਾ ਕਰਨਗੇ ਅਤੇ ਜੇਕਰ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤਾਂ ਉਹ ਅਜਿਹਾ ਨਹੀਂ ਕਰਨਗੇ।''
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ : ਮੈਨੀਟੋਬਾ ਸੂਬਾਈ ਚੋਣਾਂ ਲਈ ਪੰਜਾਬੀ ਮੂਲ ਦੇ 9 ਉਮੀਦਵਾਰ ਮੈਦਾਨ 'ਚ
ਜ਼ਿਕਰਯੋਗ ਹੈ ਕਿ ਨਵਾਜ਼ ਦੇ ਛੋਟੇ ਭਰਾ ਅਤੇ ਪੀਐੱਮਐੱਲ-ਐੱਨ ਦੇ ਪ੍ਰਧਾਨ ਸ਼ਹਿਬਾਜ਼ ਸ਼ਰੀਫ ਨੇ ਮੰਗਲਵਾਰ ਨੂੰ ਲੰਡਨ 'ਚ ਕਿਹਾ ਕਿ ਨਵਾਜ਼ ਆਉਣ ਵਾਲੀਆਂ ਚੋਣਾਂ 'ਚ ਪਾਰਟੀ ਦੀ ਸਿਆਸੀ ਮੁਹਿੰਮ ਦੀ ਅਗਵਾਈ ਕਰਨ ਲਈ 21 ਅਕਤੂਬਰ ਨੂੰ ਬ੍ਰਿਟੇਨ ਤੋਂ ਪਾਕਿਸਤਾਨ ਪਰਤਣਗੇ। ਲਾਹੌਰ ਹਾਈ ਕੋਰਟ ਨੇ ਨਵਾਜ਼ ਨੂੰ ਇਲਾਜ ਲਈ ਚਾਰ ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਸੀ, ਜਿਸ ਤੋਂ ਬਾਅਦ ਉਹ ਨਵੰਬਰ 2019 ਵਿਚ ਲੰਡਨ ਗਏ ਸਨ ਅਤੇ ਪਾਕਿਸਤਾਨ ਵਾਪਸ ਨਹੀਂ ਆਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ : ਮੈਨੀਟੋਬਾ ਸੂਬਾਈ ਚੋਣਾਂ ਲਈ ਪੰਜਾਬੀ ਮੂਲ ਦੇ 9 ਉਮੀਦਵਾਰ ਮੈਦਾਨ 'ਚ
NEXT STORY