ਟੋਰਾਂਟੋ- ਕੈਨੇਡਾ ਵਿਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਅਸਲ ਵਿਚ ਪਤਾ ਚੱਲਿਆ ਹੈ ਕਿ ਕੈਨੇਡਾ ਵਿੱਚ ਕੁਝ ਭਾਰਤੀ ਨਾਗਰਿਕਾਂ ਜਾਂ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਬੇਈਮਾਨ ਅਨਸਰਾਂ ਵੱਲੋਂ ਉਨ੍ਹਾਂ ਦੇ ਕੈਨੇਡੀਅਨ ਵੀਜ਼ਾ/ਇਮੀਗ੍ਰੇਸ਼ਨ ਸਥਿਤੀ, ਨੌਕਰੀ ਦੀਆਂ ਪੇਸ਼ਕਸ਼ਾਂ, ਅਰਜ਼ੀ ਫੀਸਾਂ ਦੀ ਅਦਾਇਗੀ/ਮੁੜ-ਭੁਗਤਾਨ ਬਾਰੇ ਕਾਲਾਂ, ਈਮੇਲਾਂ ਆਦਿ ਮਿਲ ਰਹੀਆਂ ਹਨ, ਜਿਸ ਵਿੱਚ ਉਨ੍ਹਾਂ 'ਤੇ ਅਪਰਾਧ/ਧੋਖਾਧੜੀ ਆਦਿ ਕਰਨ ਜਾਂ ਉਸ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਹੈ।

ਕਈ ਵਾਰ ਕਾਲ ਕਰਨ ਵਾਲਿਆਂ ਜਾਂ ਈਮੇਲ ਭੇਜਣ ਵਾਲਿਆਂ ਨੇ ਖ਼ੁਦ ਨੂੰ ਟੋਰਾਂਟੋ ਜਾਂ ਵੈਨਕੂਵਰ ਵਿੱਚ ਸਥਿਤ ਭਾਰਤੀ ਹਾਈ ਕਮਿਸ਼ਨ, ਭਾਰਤ ਦੇ ਕੌਂਸਲੇਟ ਜਨਰਲ ਦੇ ਅਧਿਕਾਰੀ ਹੋਣ ਦਾ ਦਾਅਵਾ ਕੀਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੁਝ ਅਨਸਰ ਟੋਰਾਂਟੋ ਜਾਂ ਵੈਨਕੂਵਰ ਵਿੱਚ ਭਾਰਤ ਦੇ ਹਾਈ ਕਮਿਸ਼ਨ/ਕੌਂਸਲੇਟ ਜਨਰਲ ਦੀ ਵੈੱਬਸਾਈਟ 'ਤੇ ਦਿੱਤੇ ਗਏ ਅਧਿਕਾਰਤ ਟੈਲੀਫੋਨ ਨੰਬਰਾਂ ਨੂੰ ਅਸਲੀ ਦਿਖਾਉਣ ਲਈ ਧੋਖਾਧੜੀ ਕਰਨ ਵਿਚ ਸਫਲ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਪੰਜਾਬੀ ਗ੍ਰਿਫ਼ਤਾਰ, FBI ਬੋਲੀ-'ਇਹ ਪੰਜਾਬੀ ਗੈਂਗ ਇਨਸਾਨ ਨਹੀਂ ਜਾਨਵਰ ਹੈ'
ਇਸ ਲਈ ਭਾਰਤੀਆਂ ਨੂੰ ਸਾਵਧਾਨ ਕੀਤਾ ਜਾਂਦਾ ਹੈ ਕਿ ਭਾਰਤੀ ਹਾਈ ਕਮਿਸ਼ਨ, ਟੋਰਾਂਟੋ ਵਿੱਚ ਭਾਰਤ ਦਾ ਕੌਂਸਲੇਟ ਜਨਰਲ ਜਾਂ ਵੈਨਕੂਵਰ ਵਿੱਚ ਭਾਰਤ ਦਾ ਕੌਂਸਲੇਟ ਜਨਰਲ ਉੱਪਰ ਦੱਸੇ ਗਏ ਮਾਮਲਿਆਂ ਨਾਲ ਸਬੰਧਤ ਨਹੀਂ ਹਨ। ਅਜਿਹੀਆਂ ਫ਼ੋਨ ਕਾਲਾਂ ਦੀ ਰਿਪੋਰਟ ਸਬੰਧਤ ਕਾਨੂੰਨ ਅਤੇ ਵਿਵਸਥਾ ਅਧਿਕਾਰੀਆਂ ਨੂੰ ਕੀਤੀ ਜਾ ਸਕਦੀ ਹੈ। ਜੇਕਰ ਕਾਲ ਕਰਨ ਵਾਲੇ ਦਾ ਨੰਬਰ ਭਾਰਤ ਤੋਂ ਆਉਂਦਾ ਹੈ ਤਾਂ ਘਟਨਾ ਸਬੰਧੀ ਸ਼ਿਕਾਇਤ ਦਰਜ ਕਰਨ ਲਈ https://www.cybercrime.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਸ. ਪ੍ਰਤਾਪ ਸਿੰਘ ਬਾਜਵਾ ਦੇ ਆਸਟ੍ਰੇਲੀਆ ਦੌਰੇ ਪ੍ਰਤੀ ਪੰਜਾਬੀ ਭਾਈਚਾਰੇ 'ਚ ਭਾਰੀ ਉਤਸ਼ਾਹ
NEXT STORY