ਕੰਧਾਰ(ਏਜੰਸੀ)— ਅਫਗਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਐਤਵਾਰ ਦੇਰ ਰਾਤ ਫੌਜ ਦਾ ਇਕ ਹੈਲੀਕਾਪਟਰ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਕਾਰਨ ਘੱਟੋ-ਘੱਟ 5 ਲੋਕ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਦਮਾਨ ਜ਼ਿਲੇ 'ਚ ਕੰਧਾਰ ਹਵਾਈ ਅੱਡੇ ਤੋਂ ਅਫਗਾਨ ਹਵਾਈ ਫੌਜ ਦੇ ਹੈਲੀਕਾਪਟਰ ਨੇ ਉਡਾਣ ਭਰੀ ਸੀ ਅਤੇ ਇਸ ਦੌਰਾਨ ਇਹ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਘਟਨਾ 'ਚ 5 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਘਟਨਾ ਪਿੱਛੇ ਕਿਸੇ ਅੱਤਵਾਦੀ ਗਤੀਵਿਧੀ ਦਾ ਸ਼ੱਕ ਹੋਣ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਤਕਨੀਕੀ ਖਰਾਬੀ ਕਾਰਨ ਹੈਲੀਕਾਪਟਰ ਦੁਰਘਟਨਾ ਦਾ ਸ਼ਿਕਾਰ ਹੋਇਆ।
ਮਹਿਲਾ ਫੁੱਟਬਾਲ ਟੀਮ ਦਾ ਸੀਨੀਅਰ ਅਧਿਕਾਰੀ ਯੌਨ ਸ਼ੋਸ਼ਣ ਦੇ ਦੋਸ਼ 'ਚ ਮੁਅੱਤਲ
NEXT STORY