ਇਸਲਾਮਾਬਾਦ (ਅਨਸ) - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਅਫਗਾਨਿਸਤਾਨ ਸਰਕਾਰ ਇਸਲਾਮਾਬਾਦ ਨੂੰ ਲੈ ਕੇ ਬੇਹੱਦ ਆਲੋਚਨਾਤਮਕ ਹੋ ਰਹੀ ਹੈ, ਉਸਨੂੰ ਲਗਦਾ ਹੈ ਕਿ ਪਾਕਿਸਤਾਨ ਕੋਲ ਤਾਲਿਬਾਨ ਨੂੰ ਮਨਾਉਣ ਲਈ ਕੁਝ ਜਾਦੁਈ ਸ਼ਕਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਤਾਲਿਬਾਨ ਨੂੰ ਰਾਜ਼ੀ ਕਰਨਾ ਜ਼ਿਆਦਾ ਮੁਸ਼ਕਲ ਹੋ ਗਿਆ ਹੈ, ਹੁਣ, ਤਾਲਿਬਾਨ ’ਤੇ ਸਾਡਾ ਅਸਰ ਬਹੁਤ ਘੱਟ ਹੈ ਕਿਉਂਕਿ ਉਨ੍ਹਾਂ ਨੂੰ ਲਗਦਾ ਹੈ ਕਿ ਉਨ੍ਹਾਂ ਨੇ ਅਮਰੀਕੀਆਂ ਖਿਲਾਫ ਜਿੱਤ ਹਾਸਲ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ 31 ਅਗਸਤ ਤਕ ਅਮਰੀਕੀ ਫੌਜੀਆਂ ਦੇ ਪੂਰੀ ਤਰ੍ਹਾਂ ਨਾਲ ਸੰਘਰਸ਼ ਪ੍ਰਭਾਵਿਤ ਦੇਸ਼ ਤੋਂ ਬਾਹਰ ਨਿਕਲਣ ਤੋਂ ਬਾਅਦ ਪਾਕਿਸਤਾਨ ਤਾਲਿਬਾਨ ਨੂੰ ਕਾਬੁਲ ਕੌਮਾਂਤਰੀ ਹਵਾਈ ਅੱਡੇ ਨੂੰ ਸੁਰੱਖਿਅਤ ਕਰਨ ਲਈ ਤੁਰਕੀ ਨਾਲ ਸਿੱਧੀ ਗੱਲਬਾਤ ਨੂੰ ਮਨਾਏਗਾ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸ਼ੱਕੀ ਦੀ ਮੌਜੂਦਗੀ ਦਾ ਪਤਾ ਚੱਲਣ ਤੋਂ ਬਾਅਦ ਵਾਸ਼ਿੰਗਟਨ ਦੇ ਫੌਜੀ ਅੱਡੇ ਨੂੰ ਕੀਤਾ ਗਿਆ ਬੰਦ
NEXT STORY