ਇਸਲਾਮਾਬਾਦ (ਭਾਸ਼ਾ) : ਤਾਲਿਬਾਨ ਨੇ ਸ਼ਨੀਵਾਰ ਨੂੰ ਔਰਤਾਂ ਦੀ ਸਿੱਖਿਆ ’ਤੇ ਪਾਬੰਦੀਆਂ ਨੂੰ ਦੁੱਗਣਾ ਕਰ ਦਿੱਤਾ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਨਿਰਦੇਸ਼ ਜਾਰੀ ਕੀਤਾ ਹੈ ਕਿ ਅਫ਼ਗਾਨ ਔਰਤਾਂ ਨੂੰ ਯੂਨੀਵਰਸਿਟੀ ਦੇ ਦਾਖਲਾ ਇਮਤਿਹਾਨ ਦੇਣ ਤੋਂ ਰੋਕ ਦਿੱਤਾ ਜਾਵੇ। ਇਸ ਲਈ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਾ ਦਿਓ। ਤਾਲਿਬਾਨ ਨੇ ਪਿਛਲੇ ਮਹੀਨੇ ਪ੍ਰਾਈਵੇਟ ਅਤੇ ਪਬਲਿਕ ਯੂਨੀਵਰਸਿਟੀਆਂ ’ਚ ਔਰਤਾਂ ਨੂੰ ਦਾਖ਼ਲ ਹੋਣ ’ਤੇ ਰੋਕ ਲੱਗਾ ਦਿੱਤੀ ਸੀ। ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ’ਚ ਉੱਚ ਸਿੱਖਿਆ ਮੰਤਰੀ ਨਿਦਾ ਮੁਹੰਮਦ ਨਦੀਮ ਨੇ ਕਿਹਾ ਕਿ ਯੂਨੀਵਰਸਿਟੀਆਂ ’ਚ ਲਿੰਗ ਮਿਲਾਵਟ ਨੂੰ ਰੋਕਣ ਲਈ ਪਾਬੰਦੀ ਜ਼ਰੂਰੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪੜ੍ਹਾਏ ਜਾ ਰਹੇ ਕੁਝ ਵਿਸ਼ੇ ਇਸਲਾਮੀ ਸਿਧਾਂਤਾਂ ਦੀ ਉਲੰਘਣਾ ਕਰਦੇ ਹਨ।
ਇਹ ਵੀ ਪੜ੍ਹੋ : ਵਿਆਹ ਸਮਾਗਮ ’ਚ ਨੌਜਵਾਨ ਨੂੰ ਦੌੜਾ-ਦੌੜਾ ਕੇ ਮਾਰਿਆ ਚਾਕੂ, ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਕੀਤਾ ਕਤਲ
ਆਦੇਸ਼ ਨਾ ਮੰਨਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ
ਮੰਤਰਾਲੇ ਵੱਲੋਂ ਜਾਰੀ ਇਕ ਪੱਤਰ 'ਚ ਕਾਬੁਲ ਸਮੇਤ ਅਫ਼ਗਾਨਿਸਤਾਨ ਦੇ ਉੱਤਰੀ ਰਾਜਾਂ 'ਚ ਸਥਿਤ ਸੰਸਥਾਵਾਂ ਨੂੰ ਸੰਬੋਧਿਤ ਕਰਦਿਆਂ ਉਕਤ ਨਿਰਦੇਸ਼ ਦਿੱਤਾ ਗਿਆ ਹੈ, ਜਿੱਥੇ ਫਰਵਰੀ ਦੇ ਅੰਤ ਤੋਂ ਦਾਖਲਾ ਪ੍ਰੀਖਿਆ ਹੋਣ ਵਾਲੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਨਿਯਮਾਂ ਦਾ ਪਾਲਣ ਨਾ ਕਰਨ ਵਾਲੀਆਂ ਸੰਸਥਾਵਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਏਗਾ।
ਇਹ ਵੀ ਪੜ੍ਹੋ : ਫਿਲਮ ਦੇਖ ਕੇ ਪਰਤ ਰਹੇ ਨੌਜਵਾਨਾਂ ਦੀ ਸਕੂਟੀ ਨੂੰ ਕਾਰ ਨੇ 350 ਮੀਟਰ ਤੱਕ ਘੜੀਸਿਆ, ਇਕ ਦੀ ਮੌਤ
ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੀ ਨਿੰਦਾ
ਇਸ ਤੋਂ ਪਹਿਲਾਂ ਉੱਚ ਸਿੱਖਿਆ ਮੰਤਰਾਲੇ ਨੇ ਦਸੰਬਰ 2022 'ਚ ਯੂਨੀਵਰਸਿਟੀਆਂ ਨੂੰ ਕਿਹਾ ਸੀ ਕਿ ਅਗਲੀ ਸੂਚਨਾ ਤੱਕ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਕੁਝ ਦਿਨਾਂ ਬਾਅਦ ਪ੍ਰਸ਼ਾਸਨ ਨੇ ਜ਼ਿਆਦਾਤਰ ਮਹਿਲਾ ਐੱਨਜੀਓ ਕਾਰਕੁਨਾਂ ਨੂੰ ਕੰਮ ਕਰਨ ਤੋਂ ਰੋਕ ਦਿੱਤਾ। ਜ਼ਿਆਦਾਤਰ ਲੜਕੀਆਂ ਦੇ ਹਾਈ ਸਕੂਲ ਵੀ ਅਧਿਕਾਰੀਆਂ ਵੱਲੋਂ ਬੰਦ ਕਰ ਦਿੱਤੇ ਗਏ ਹਨ। ਔਰਤਾਂ ਦੇ ਕੰਮ ਅਤੇ ਸਿੱਖਿਆ 'ਤੇ ਪਾਬੰਦੀ ਦੀ ਅੰਤਰਰਾਸ਼ਟਰੀ ਪੱਧਰ 'ਤੇ ਨਿੰਦਾ ਹੋ ਰਹੀ ਹੈ। ਪੱਛਮੀ ਰਾਜਨੀਤਕਾਂ ਦਾ ਕਹਿਣਾ ਹੈ ਕਿ ਤਾਲਿਬਾਨ ਨੂੰ ਔਰਤਾਂ ਪ੍ਰਤੀ ਆਪਣੀਆਂ ਨੀਤੀਆਂ 'ਚ ਬਦਲਾਅ ਕਰਨ ਦੀ ਜ਼ਰੂਰਤ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸਾਊਦੀ ਅਰਬ ਤੇ UAE ਦੀ ਪਾਕਿਸਤਾਨ ਨੂੰ ਨਸੀਹਤ, "ਕਸ਼ਮੀਰ ਨੂੰ ਭੁੱਲ ਕੇ ਭਾਰਤ ਨਾਲ ਕਰੋ ਦੋਸਤੀ"
NEXT STORY