ਕੁਨਾਰ/ਅਫ਼ਗਾਨਿਸਤਾਨ : ਅਫ਼ਗਾਨਿਸਤਾਨ ਦੇ ਕੁਨਾਰ ਸੂਬੇ ਵਿਚ ਵੀਰਵਾਰ ਨੂੰ ਇਕ ਹੋਏ ਧਮਾਕੇ ਵਿਚ ਘੱਟੋ-ਘੱਟ 1 ਸਥਾਨਕ ਸੁਰੱਖਿਆ ਅਧਿਕਾਰੀ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਟੋਲੋ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਜ਼ਖ਼ਮੀਆਂ ਵਿਚ 6 ਸਥਾਨਕ ਫ਼ੌਜੀ ਅਤੇ 6 ਨਾਗਰਿਕ ਸ਼ਾਮਲ ਹਨ। ਕਿਸੇ ਵੀ ਅੱਤਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਵਿਦੇਸ਼ੀ ਫ਼ੌਜੀਆਂ ਦੀ ਵਾਪਸੀ ਦੌਰਾਨ ਤਾਲਿਬਾਨ 15 ਅਗਸਤ ਨੂੰ ਅਫ਼ਗਾਨਿਸਤਾਨ ਦੇ ਕਾਬੁਲ ’ਚ ਦਾਖ਼ਲ ਹੋ ਗਿਆ ਸੀ ਅਤੇ ਰਾਸ਼ਟਰਪਤੀ ਭਵਨ ’ਤੇ ਕਬਜ਼ਾ ਕਰ ਲਿਆ। ਇਸ ਮਗਰੋਂ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇਸ਼ ਛੱਡ ਕੇ ਭੱਜ ਗਏ ਅਤੇ ਹੁਣ ਉਥੇ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ।
ਸ੍ਰੀਲੰਕਾ ’ਚ 18-19 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਸ਼ੁਰੂ
NEXT STORY