ਕਾਬੁਲ (ਏ.ਪੀ.)-ਅਫਗਾਨਿਸਤਾਨ ਦੇ ਸਿਹਤ ਮੰਤਰਾਲੇ ਨੇ ਕੋਰੋਨਾ ਵਾਇਰਸ ਦੀ ਲਾਗ ਦੇ ਵਧ ਰਹੇ ਮਾਮਲਿਆਂ ਕਾਰਨ ਦੇਸ਼ ਦੀ ਰਾਜਧਾਨੀ ਅਤੇ 16 ਸੂਬਿਆਂ ’ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਸਕੂਲ ਨੂੰ ਸ਼ਨੀਵਾਰ ਤੋਂ ਘੱਟ ਤੋਂ ਘੱਟ ਦੋ ਹਫ਼ਤਿਆਂ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ। ਦੇਸ਼ ’ਚ ਲਾਗ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸ਼ੁੱਕਰਵਾਰ ਨੂੰ 977 ਲੋਕਾਂ ’ਚ ਲਾਗ ਦੀ ਪੁਸ਼ਟੀ ਹੋਈ ਅਤੇ 18 ਲੋਕਾਂ ਦੀ ਮੌਤ ਹੋ ਗਈ।
ਇਨ੍ਹਾਂ ’ਚੋਂ ਜ਼ਿਆਦਾਤਰ ਲੋਕ ਕਾਬੁਲ ਦੇ ਸਨ। ਮੰਤਰਾਲੇ ਨੇ ਕਿਹਾ ਕਿ 6,00,000 ਤੋਂ ਵੱਧ ਲੋਕਾਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਮਿਲੀ ਹੈ। ਇਨ੍ਹਾਂ ’ਚ ਹਥਿਆਰਬੰਦ ਬਲਾਂ ਦੇ ਜਵਾਨ ਸ਼ਾਮਲ ਨਹੀਂ ਹਨ। ਟੀਕਿਆਂ ਦੀ ਘਾਟ ਕਾਰਨ ਟੀਕਾਕਰਨ ਮੁਹਿੰਮਾਂ ਨੂੰ ਰੋਕ ਦਿੱਤਾ ਗਿਆ ਹੈ ਅਤੇ ਉਨ੍ਹਾਂ ਲੋਕਾਂ ਲਈ ਟੀਕੇ ਬਚਾਏ ਗਏ ਹਨ, ਜਿਨ੍ਹਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ।
ਰੂਸ 'ਚ ਕੋਰੋਨਾ ਵਾਇਰਸ ਦੇ 9 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ
NEXT STORY