ਵਾਸ਼ਿੰਗਟਨ (ਯੂ. ਐੱਨ. ਆਈ.) - ਅਮਰੀਕਾ ਅਫਗਾਨਿਸਤਾਨ ਤੋਂ ਆਪਣੇ ਫੌਜੀਆਂ ਦੀ ਨਿਕਾਸੀ ਪੂਰੀ ਹੋਣ ਤੋਂ ਬਾਅਦ ਇਸ ਦੇਸ਼ ਵਿੱਚ ਰਹਿ ਗਏ ਅਮਰੀਕੀਆਂ ਨੂੰ ਸੰਪਰਕ ਵਿੱਚ ਰਹਿਣ ਲਈ ਮਾਰਗਦਰਸ਼ਨ ਪ੍ਰਦਾਨ ਕਰ ਰਿਹਾ ਹੈ। ਇਸ ਵਿੱਚ ਵੈਸੇ ਨਾਗਰਿਕ ਸ਼ਾਮਲ ਹਨ ਜਿਨ੍ਹਾਂ ਨੂੰ ਉਥੋਂ ਕੱਢਿਆ ਨਹੀਂ ਜਾ ਸਕਿਆ ਜਾਂ ਜਿਨ੍ਹਾਂ ਨੇ ਉਥੇ ਰਹਿਣ ਦਾ ਫ਼ੈਸਲਾ ਕੀਤਾ। ਅਮਰੀਕੀ ਵਿਦੇਸ਼ ਵਿਭਾਗ ਦੇ ਬੂਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਜੇਕਰ ਅਮਰੀਕੀ ਨਾਗਰਿਕ ਅੱਜ, ਕੱਲ ਜਾਂ ਇਕ ਸਾਲ ਬਾਅਦ ਅਫਗਾਨਿਸਤਾਨ ਤੋਂ ਨਿਕਲਣ ਦਾ ਫ਼ੈਸਲਾ ਕਰਦੇ ਹਨ ਤਾਂ ਅਸੀਂ ਉਨ੍ਹਾਂ ਦੀ ਸਹਾਇਤਾ ਲਈ ਤਿਆਰ ਹਾਂ। ਉਨ੍ਹਾਂ ਨੇ ਕਿਹਾ ਕਿ ਲਗਭਗ 100 ਅਮਰੀਕੀ ਅਫਗਾਨਿਸਤਾਨ ਵਿੱਚ ਰਹਿ ਗਏ ਹਨ।
ਕਾਬੁਲ ਹਮਲੇ ਵਿੱਚ ਮਾਰੀ ਗਈ ਅਮਰੀਕੀ ਮਰੀਨ ਦੇ ਸਨਮਾਨ ਵਿੱਚ ਕੱਢਿਆ ਜਲੂਸ
NEXT STORY