ਕਾਬੁਲ: ਕਾਬੁਲ ਵਿਚ ਵੀਰਵਾਰ ਨੂੰ ਵੱਡੀ ਗਿਣਤੀ ਵਿਚ ਔਰਤਾਂ ਦੇਸ਼ ਵਿਚ ਚੱਲ ਰਹੇ ਆਰਥਿਕ ਸੰਕਟ ਦੇ ਵਿਰੁੱਧ ਅਤੇ ਰਾਜਨੀਤਿਕ ਭਾਗੀਦਾਰੀ ਸਮੇਤ ਆਪਣੇ ਬੁਨਿਆਦੀ ਅਧਿਕਾਰਾਂ ਲਈ ਪ੍ਰਦਰਸ਼ਨ ਕਰਨ ਲਈ ਇਕੱਠੀਆਂ ਹੋਈਆਂ। ਸਥਾਨਕ ਮੀਡੀਆ ਨੇ ਇਹ ਰਿਪੋਰਟ ਦਿੱਤੀ ਹੈ। ਟੋਲੋ ਨਿਊਜ਼ ਨੇ ਕਿਹਾ ਕਿ ਕਾਬੁਲ ਵਿਚ ਪ੍ਰਦਰਸ਼ਨ ਕਰਨ ਵਾਲੀਆਂ ਔਰਤਾਂ ਨੇ "ਰੋਟੀ, ਕੰਮ, ਆਜ਼ਾਦੀ, ਰਾਜਨੀਤਿਕ ਭਾਗੀਦਾਰੀ" ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਨੌਕਰੀਆਂ, ਭੋਜਨ ਅਤੇ ਆਪਣੇ ਅਧਿਕਾਰਾਂ ਨੂੰ ਮਾਨਤਾ ਦਿਵਾਉਣ ਲਈ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਫ਼ਗਾਨਿਸਤਾਨ ਦੀ ਮਦਦ ਕਰਨ ਅਤੇ ਤਬਾਹੀ ਤੋਂ ਬਚਾਉਣ ਦੀ ਵੀ ਮੰਗ ਕੀਤੀ। ਦੇਸ਼ ਇਸ ਸਮੇਂ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਡੂੰਘੇ ਆਰਥਿਕ, ਮਨੁੱਖਤਾਵਾਦੀ ਅਤੇ ਸੁਰੱਖਿਆ ਸੰਕਟ ਨਾਲ ਜੂਝ ਰਿਹਾ ਹੈ। ਤਾਲਿਬਾਨ ਨੇ 15 ਅਗਸਤ ਨੂੰ ਕਾਬੁਲ 'ਤੇ ਕਬਜ਼ਾ ਕਰ ਲਿਆ ਸੀ।
ਵਿਗਿਆਨੀਆਂ ਦਾ ਵੱਡਾ ਦਾਅਵਾ, 2022 ਹੋਵੇਗਾ ਕੋਰੋਨਾ ਮਹਾਮਾਰੀ ਦੇ ਖ਼ਾਤਮੇ ਦਾ ਸਾਲ
NEXT STORY