ਇਸਲਾਮਾਬਾਦ: ਗੁਆਂਢੀ ਦੇਸ਼ਾਂ ਵਿਚਾਲੇ ਵਧਦੇ ਤਣਾਅ ਦਰਮਿਆਨ ਅਫ਼ਗਾਨਿਸਤਾਨ ਨੇ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ 'ਤੇ ਵੱਡਾ ਹਵਾਈ ਹਮਲਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅਫ਼ਗਾਨਿਸਤਾਨ ਨੇ ਆਪਣੀ ਹਵਾਈ ਸ਼ਕਤੀ ਦਾ ਪ੍ਰਦਰਸ਼ਨ ਕਰਦੇ ਹੋਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ (PMO) ਤੋਂ ਮਹਿਜ਼ 5 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਫੌਜੀ ਕੈਂਪ ਨੂੰ ਨਿਸ਼ਾਨਾ ਬਣਾਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ 27 ਫਰਵਰੀ 2026 ਨੂੰ ਸਵੇਰੇ ਲਗਭਗ 11 ਵਜੇ ਕੀਤਾ ਗਿਆ। ਅਫ਼ਗਾਨਿਸਤਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਇਸਲਾਮਾਬਾਦ, ਨੌਸ਼ਹਿਰਾ, ਐਬਟਾਬਾਦ ਅਤੇ ਜਮਰੂਦ 'ਚ ਪਾਕਿਸਤਾਨੀ ਫੌਜੀ ਟਿਕਾਣਿਆਂ 'ਤੇ ਹਮਲੇ ਕੀਤੇ ਹਨ। ਅਫ਼ਗਾਨ ਹਵਾਈ ਸੈਨਾ ਮੁਤਾਬਕ, ਇਹ ਕਾਰਵਾਈ ਪਾਕਿਸਤਾਨ ਵੱਲੋਂ ਕਾਬੁਲ, ਕੰਧਾਰ ਅਤੇ ਪਕਤੀਆ ਵਿੱਚ ਕੀਤੀ ਗਈ ਏਅਰ ਸਟ੍ਰਾਈਕ ਦਾ ਜਵਾਬ ਹੈ।
ਦੂਜੇ ਪਾਸੇ, ਪਾਕਿਸਤਾਨ ਦੇ ਸੂਚਨਾ ਮੰਤਰੀ ਅੱਤਾਉੱਲ੍ਹਾ ਤਰਾਰ ਨੇ ਮੰਨਿਆ ਹੈ ਕਿ ਅਫ਼ਗਾਨਿਸਤਾਨ ਵੱਲੋਂ ਡਰੋਨ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਨ੍ਹਾਂ ਦਾ ਦਾਅਵਾ ਹੈ ਕਿ ਪਾਕਿਸਤਾਨੀ ਐਂਟੀ-ਡਰੋਨ ਸਿਸਟਮ ਨੇ ਇਨ੍ਹਾਂ ਨੂੰ ਸਫ਼ਲਤਾਪੂਰਵਕ ਮਾਰ ਗਿਰਾਇਆ ਅਤੇ ਕੋਈ ਨੁਕਸਾਨ ਨਹੀਂ ਹੋਣ ਦਿੱਤਾ।
ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੀ ਬਾਰਡਰ ਪੁਲਸ ਦੇ ਬੁਲਾਰੇ ਅਬਦੁੱਲਾ ਫਾਰੂਕੀ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੇ ਡਰੋਨ ਪਾਕਿਸਤਾਨ ਦੇ ਪਾਵਰ ਕੋਰੀਡੋਰ ਤੱਕ ਪਹੁੰਚਣ ਵਿੱਚ ਕਾਮਯਾਬ ਰਹੇ ਹਨ, ਜਿਸ ਨਾਲ ਪਾਕਿਸਤਾਨੀ ਪ੍ਰਸ਼ਾਸਨ ਵਿੱਚ ਭਾਰੀ ਹਲਚਲ ਮਚ ਗਈ ਹੈ। ਫਿਲਹਾਲ ਪਾਕਿਸਤਾਨੀ ਫੌਜ ਵੱਲੋਂ ਇਸ 'ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ
NEXT STORY