ਕਾਬੁਲ- ਅਫਗਾਨਿਸਤਾਨ ਵਿਚ 6.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਦੇ ਝਟਕੇ ਲੱਗਣ ਦੀ ਖਬਰ ਮਿਲੀ ਹੈ। ਇਸ ਭੂਚਾਲ ਦਾ ਕੇਂਦਰ ਹਿੰਦੂਕੁਸ਼ ਸੂਬੇ ਵਿਚ ਦੱਸਿਆ ਗਿਆ ਹੈ। ਇਸ ਭੂਚਾਲ ਦੇ ਝਟਕੇ ਉੱਤਰੀ ਭਾਰਤ ਦੇ ਦਿੱਲੀ, ਪੰਜਾਬ ਤੇ ਹਰਿਆਣ ਵਿਚ ਵੀ ਮਹਿਸੂਸ ਕੀਤੇ ਗਏ ਹਨ।
ਮੀਡੀਆ ਵਿਚ ਆਈਆਂ ਰਿਪੋਰਟਾਂ ਵਿਚ ਦੱਸਿਆ ਜਾ ਰਿਹਾ ਹੈ ਕਿ ਇਹ ਭੂਚਾਲ ਦੇ ਝਟਕੇ ਪਾਕਿਸਤਾਨ, ਅਫਗਾਨਿਸਤਾਨ, ਉਜ਼ਬੇਕਿਸਤਾਨ ਤੇ ਭਾਰਤ ਵਿਚ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਵਿਚ ਸੀ। ਸ਼ੁਰੂਆਤੀ ਰਿਪੋਰਟ ਵਿਚ ਇਸ ਦੀ ਤੀਬਰਤਾ 6.8 ਦੱਸੀ ਗਈ ਸੀ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 200 ਕਿਲੋਮੀਟਰ ਅੰਦਰ ਸੀ। ਅਜੇ ਇਸ ਭੂਚਾਲ ਕਾਰਨ ਜਾਨੀ ਮਾਲੀ ਨੁਕਸਾਨ ਦੀ ਖਬਰ ਨਹੀਂ ਮਿਲ ਸਕੀ ਹੈ।
ਜੈਸ਼ੰਕਰ ਨੇ ਅਮਰੀਕਾ 'ਚ ਇਸ ਭਾਰਤੀ ਮੂਲ ਦੀ ਸੰਸਦ ਮੈਂਬਰ ਨੂੰ ਮਿਲਣ ਤੋਂ ਕੀਤਾ ਇਨਕਾਰ
NEXT STORY