ਕਾਬੁਲ (ਬਿਊਰੋ): ਅਫਗਾਨਿਸਤਾਨ ਦੇ ਦੋ ਪੂਰਬੀ ਸੂਬਿਆਂ ‘ਚ ਬੁੱਧਵਾਰ ਤੜਕੇ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1000 ਦੇ ਪਾਰ ਹੋ ਗਈ ਹੈ। ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਕੁਦਰਤੀ ਆਫ਼ਤ ਪ੍ਰਬੰਧਨ ਦੇ ਉਪ ਰਾਜ ਮੰਤਰੀ, ਮੌਲਵੀ ਸ਼ਰਫੂਦੀਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਭੂਚਾਲ ਵਿੱਚ 1000 ਤੋਂ ਵਧੇਰੇ ਲੋਕ ਮਾਰੇ ਗਏ ਅਤੇ 1500 ਤੋਂ ਵੱਧ ਜ਼ਖਮੀ ਹੋਏ ਹਨ। ਸਰਕਾਰੀ ਬਖਤਰ ਨਿਊਜ਼ ਏਜੰਸੀ ਨੇ ਇੱਕ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ।ਇਹ ਮੌਤਾਂ ਪਕਤਿਕਾ ਸੂਬੇ ਦੇ ਬਰਮਲ, ਜ਼ੀਰੂਕ, ਨਾਕਾ ਅਤੇ ਗਯਾਨ ਜ਼ਿਲ੍ਹਿਆਂ ਤੋਂ ਹੋਈਆਂ ਹਨ। ਗੁਆਂਢੀ ਸੂਬਿਆਂ ਅਤੇ ਕਾਬੁਲ ਤੋਂ ਪ੍ਰਭਾਵਿਤ ਇਲਾਕਿਆਂ 'ਚ ਹੈਲੀਕਾਪਟਰ ਅਤੇ ਬਚਾਅ ਦਲ ਪਹੁੰਚ ਗਏ ਹਨ।
ਪੜ੍ਹੋ ਇਹ ਅਹਿਮ ਖ਼ਬਰ -ਕੈਨੇਡਾ 'ਚ ਮੰਕੀਪਾਕਸ ਦਾ ਕਹਿਰ ਜਾਰੀ, 200 ਦੇ ਕਰੀਬ ਪਹੁੰਚੀ ਮਾਮਲੇ
ਖ਼ਬਰ ਏਜੰਸੀ ਨੇ ਦੱਸਿਆ ਕਿ ਗਯਾਨ ਜ਼ਿਲ੍ਹਾ ਪਕਤਿਕਾ ਵਿੱਚ ਸਭ ਤੋਂ ਵੱਧ ਪ੍ਰਭਾਵਤ ਇਲਾਕਾ ਸੀ, ਜਿਸ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਨੇ ਖੇਤਰ ਵਿੱਚ ਕਈ ਘਰਾਂ ਨੂੰ ਤਬਾਹ ਅਤੇ ਨੁਕਸਾਨ ਪਹੁੰਚਾਇਆ ਹੈ ਅਤੇ ਪਕਤਿਕਾ ਵਿੱਚ ਜ਼ਮੀਨ ਖਿਸਕਣ ਕਾਰਨ ਵੀ.ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਦਰਜਨਾਂ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ।ਪਹਾੜੀ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਅਧਿਕਾਰੀਆਂ ਨੇ ਜੀਵਨ ਬਚਾਉਣ ਵਾਲੇ ਉਪਕਰਨਾਂ ਅਤੇ ਡਾਕਟਰੀ ਕਰਮਚਾਰੀਆਂ ਦੇ ਨਾਲ ਸੱਤ ਹੈਲੀਕਾਪਟਰ ਖੇਤਰ ਵਿੱਚ ਰਵਾਨਾ ਕੀਤੇ, ਜਦੋਂ ਕਿ ਮੈਡੀਕਲ ਅਤੇ ਬਚਾਅ ਟੀਮਾਂ ਵੀ ਪ੍ਰਭਾਵਿਤ ਖੇਤਰਾਂ ਦੇ ਰਸਤੇ ਵਿੱਚ ਹਨ।
ਸਮਾਚਾਰ ਏਜੰਸੀ ਸ਼ਿਨਹੂਆ ਨੇ ਅਖੁੰਦ ਦੇ ਦਫਤਰ ਦੇ ਇਕ ਟਵੀਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭੂਚਾਲ ਦੇ ਕੁਝ ਘੰਟਿਆਂ ਬਾਅਦ ਕਾਰਜਕਾਰੀ ਪ੍ਰਧਾਨ ਮੰਤਰੀ ਮੁੱਲਾ ਮੁਹੰਮਦ ਹਸਨ ਅਖੁੰਦ ਨੇ ਬੁੱਧਵਾਰ ਸਵੇਰੇ ਇੱਕ ਐਮਰਜੈਂਸੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ।ਕਾਰਜਕਾਰੀ ਪ੍ਰਧਾਨ ਮੰਤਰੀ ਨੇ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਗੁਆਉਣ ਵਾਲੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਮੀਟਿੰਗ ਦੌਰਾਨ ਸਾਰੀਆਂ ਸਬੰਧਤ ਏਜੰਸੀਆਂ ਨੂੰ ਤੁਰੰਤ ਮੌਕੇ 'ਤੇ ਪਹੁੰਚਣ ਦੇ ਆਦੇਸ਼ ਦਿੱਤੇ ਗਏ ਹਨ। ਪ੍ਰਭਾਵਿਤ ਲੋਕਾਂ ਦੀ ਜਾਨ ਬਚਾਉਣ ਲਈ ਸਾਰੇ ਉਪਲਬਧ ਸਾਧਨਾਂ ਦੀ ਵਰਤੋਂ ਕਰਨ ਅਤੇ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ ਖੋਸਤ ਤੋਂ 44 ਕਿਲੋਮੀਟਰ ਦੱਖਣ-ਪੱਛਮ ਵਿੱਚਲਗਭਗ 6 ਦੀ ਤੀਬਰਤਾ ਵਾਲਾ ਭੂਚਾਲ ਆਇਆ।
ਦੇਸ਼ 'ਤੇ ਇਹ ਤਬਾਹੀ ਅਜਿਹੇ ਸਮੇਂ ਆਈ ਹੈ ਜਦੋਂ ਅਫਗਾਨਿਸਤਾਨ ਤੋਂ ਅਮਰੀਕੀ ਫ਼ੌਜਾਂ ਦੀ ਵਾਪਸੀ ਤੋਂ ਬਾਅਦ ਤਾਲਿਬਾਨ ਦੇ ਸੱਤਾ 'ਤੇ ਕਾਬਜ਼ ਹੋਣ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਭਾਈਚਾਰੇ ਨੇ ਅਫਗਾਨਿਸਤਾਨ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਇਸ ਸਥਿਤੀ ਕਾਰਨ 3.8 ਕਰੋੜ ਦੀ ਆਬਾਦੀ ਵਾਲੇ ਦੇਸ਼ ਵਿੱਚ ਬਚਾਅ ਕਾਰਜਾਂ ਨੂੰ ਚਲਾਉਣਾ ਕਾਫ਼ੀ ਗੁੰਝਲਦਾਰ ਹੋਣ ਦੀ ਸੰਭਾਵਨਾ ਹੈ। ਤਾਲਿਬਾਨ ਸਰਕਾਰ ਦੇ ਉਪ ਬੁਲਾਰੇ ਬਿਲਾਲ ਕਰੀਮੀ ਨੇ ਟਵੀਟ ਕੀਤਾ,''ਪਕਤਿਕਾ ਸੂਬੇ ਦੇ ਚਾਰ ਜ਼ਿਲ੍ਹਿਆਂ 'ਚ ਆਏ ਭਿਆਨਕ ਭੂਚਾਲ 'ਚ ਸਾਡੇ ਦੇਸ਼ ਦੇ ਸੈਂਕੜੇ ਲੋਕ ਮਾਰੇ ਗਏ ਹਨ ਅਤੇ ਕਈ ਘਰ ਤਬਾਹ ਹੋ ਗਏ ਹਨ।ਅਸੀਂ ਸਾਰੀਆਂ ਸਹਾਇਤਾ ਏਜੰਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਹੋਰ ਤਬਾਹੀ ਨੂੰ ਰੋਕਣ ਲਈ ਤੁਰੰਤ ਖੇਤਰ ਵਿੱਚ ਟੀਮਾਂ ਭੇਜਣ।
ਇਸ ਦੌਰਾਨ ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ( PMD) ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਅਤੇ ਖੈਬਰ-ਪਖਤੂਨਖਵਾ ਦੇ ਸੂਬਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ (EMSC) ਦੇ ਅਨੁਸਾਰ, ਭੂਚਾਲ ਦੇ ਝਟਕੇ ਅਫਗਾਨਿਸਤਾਨ, ਪਾਕਿਸਤਾਨ ਅਤੇ ਭਾਰਤ ਵਿੱਚ ਮਹਿਸੂਸ ਕੀਤੇ ਗਏ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ 'ਚ ਮੰਕੀਪਾਕਸ ਦਾ ਕਹਿਰ ਜਾਰੀ, 200 ਦੇ ਕਰੀਬ ਪਹੁੰਚੇ ਮਾਮਲੇ
NEXT STORY