ਇਸਲਾਮਾਬਾਦ— ਅਸ਼ਾਂਤ ਕਵੇਟਾ ਸ਼ਹਿਰ 'ਚ ਚਰਚ 'ਚ ਪ੍ਰਾਰਥਨਾ ਦੌਰਾਨ ਇਸਲਾਮਿਕ ਸਟੇਟ ਦੇ ਆਤਮਘਾਤੀ ਬੰਬ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਹਿੰਦੂ ਮੰਦਰਾਂ ਸਮੇਤ ਸਾਰੇ ਘੱਟ ਗਿਣਤੀ ਵਾਲੇ ਭਾਈਚਰਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਚਰਚ 'ਤੇ ਹੋਏ ਹਮਲੇ 'ਚ 9 ਲੋਕਾਂ ਦੀ ਮੌਤ ਹੋਈ ਸੀ ਤੇ ਹੋਰ 44 ਲੋਕ ਜ਼ਖਮੀ ਹੋਏ ਸਨ।
ਅਧਿਕਾਰੀਆਂ ਨੇ ਕਾਨੂੰਨ ਜਾਰੀ ਕਰਨ ਵਾਲੀਆਂ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਧਾਰਮਿਕ ਸਥਾਨਾਂ ਤੋ ਹੋਰ ਗੈਰ ਮੁਸਲਿਮ ਧਾਰਮਿਕ ਸਥਾਨਾਂ ਦੇ ਨੇੜੇ ਸੁਰੱਖਿਆ ਇੰਤਜ਼ਾਮ ਸਖਤ ਕੀਤੇ ਜਾਣ। ਬਲੋਚਿਸਤਾਨ ਦੇ ਮੁੱਖ ਮੰਤਰੀ ਸਨਾਉਲਾਹ ਜੇਹਰੀ ਨੇ ਸੋਮਵਾਰ ਨੂੰ ਕਿਹਾ ਕਿ ਅੱਤਵਾਦੀਆਂ ਦੇ ਖਿਲਾਫ ਸਾਡਾ ਸੰਕਲਪ ਮਜ਼ਬੂਤ ਹੈ। ਉਨ੍ਹਾਂ ਦੇ ਹਮਲੇ ਸਾਨੂੰ ਕਮਜ਼ੋਰ ਨਹੀਂ ਕਰ ਸਕਦੇ। ਉਨ੍ਹਾਂ ਨੇ ਇਸ ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ 10-10 ਲੱਖ ਤੇ ਜ਼ਖਮੀਆਂ ਨੂੰ 5-5 ਲੱਖ ਦੇਣ ਦਾ ਐਲਾਨ ਕੀਤਾ। ਸਿੰਧ ਦੇ ਗ੍ਰਹਿ ਮੰਤਰੀ ਨੇ ਵੀ ਮਸਜਿਦਾਂ ਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਵਧਾਉਣ ਦੇ ਲਈ ਕਿਹਾ ਹੈ। ਪਾਕਿਸਤਾਨ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਸਿੰਧ ਇਲਾਕੇ 'ਚ ਸੁਰੱਖਿਆ ਇੰਤਜ਼ਾਮਾਂ ਨੂੰ ਪੁਖਤਾ ਕਰਨ ਲਈ 40 ਕਰੋੜ ਰੁਪਏ ਦੀ ਲਾਗਤ ਨਾਲ ਇਕ ਪਰਿਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।
ਪੋਪ ਦੇ 81ਵੇਂ ਜਨਮ ਦਿਨ 'ਤੇ ਬੱਚਿਆਂ ਨੇ ਗਾਇਆ ਗੀਤ
NEXT STORY